ਅੰਮ੍ਰਿਤਸਰ,12 ਸਤੰਬਰ (ਬੁਲੰਦ ਆਵਾਜ਼):-ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਐਮਰਜੈਂਸੀ ਅਤੇ ਗਾਇਨੀ ਵਾਰਡ ਵਿੱਚ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਹਨਾਂ ਵਲੋਂ ਐਮਰਜੈਂਸੀ ਵਾਰਡ ਵਿਚ ਦਾਖਿਲ ਮਰੀਜਾਂ ਪਾਸੋਂ ਪੁਛ-ਗਿਛ ਕੀਤੀ ਅਤੇ ਐਮਰਜੈਂਸੀ ਵਾਰਡ ਦੀ ਜਾਂਚ ਕੀਤੀ ਗਈ। ਇਸ ਦੌਰਾਣ ਐਮਰਜੈਂਸੀ ਵਿਚ ਤੈਨਾਤ ਸਟਾਫ ਦੀ ਹਾਜਰੀ ਚੈਕ ਕੀਤੀ, ਜਿਸ ਵਿਚ ਐਮਰਜੈਂਸੀ ਮੈਡੀਕਲ ਅਫਸਰਾਂ ਸਮੇਤ ਸਮੂਹ ਸਟਾਫ ਹਾਜਰ ਪਾਇਆ ਗਿਆ। ਇਸਦੇ ਨਾਲ ਹੀ ਜਰੂਰੀ ਦਵਾਈਆਂ ਅਤੇ ਐਮਰਜੈਂਸੀ ਸੇਵਾਵਾਂ ਦੇ ਪ੍ਰਬੰਧਾ ਦਾ ਵੀ ਜਾਇਜਾ ਲਿਆ ਗਿਆ। ਇਸ ਤੋਂ ਬਾਦ ਉਹਨਾਂ ਵਲੋਂ ਲੇਬਰ-ਰੂਮ ਅਤੇ ਗਾਇਨੀ ਵਾਰਡ ਵਿਚ ਵੀ ਚੈਕਿੰਗ ਕੀਤੀ ਗਈ, ਇਸ ਦੌਰਾਣ ਸਵੇਰ ਤੋਂ ਲੈਕੇ ਦੁਪਿਹਰ 1 ਵਜੇ ਤੱਕ 7 ਸਜੇਰੀਅਨ ਕੇਸ, 5 ਨਾਰਮਲ ਡਲਿਵਰੀ ਅਤੇ 1 ਡੀ.ਅੇਨ.ਸੀ ਕੇਸ ਕੀਤੇ ਜਾ ਚੁਕੇ ਸਨ। ਇਸ ਉਪਰੰਤ ਉਹਨਾਂ ਵਲੋਂ ਸੰਬਧਤ ਸਟਾਫ ਨੂੰ ਮੌਕੇ ਤੇ ਹੋਰ ਬੇਹਤਰ ਸੇਵਾਵਾਂ ਦੇਣ ਸੰਬਧੀ ਹਿਦਾਇਤਾਂ ਦਿੱਤੀਆਂ ਗਈਆ ਅਤੇ ਸਿਵਲ ਹਸਪਤਾਲ ਦੇ ਸਮੂਹ ਮੈਡੀਕਲ ਅਫਸਰਾਂ ਅਤੇ ਸਮੂਹ ਸਟਾਫ ਨੂੰ ਸਮੇਂ ਦੇ ਪਾਬੰਦ ਰਹਿਣ, ਸਾਫ ਸਫਾਈ ਦਾ ਧਿਆਨ ਰੱਖਣ, ਮਰੀਜਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਸੇਵਾ ਭਾਵ ਨਾਲ ਕੰਮ ਕਰਨ ਲਈ ਕਿਹਾ। ਇਸ ਅਵਸਰ ਤੇ ਸੀਨੀਅਰ ਮੈਡੀਕਲ ਅਫਸਰ ਡਾ ਪ੍ਰੀਤਵਿਨ ਅਤੇ ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ ਵੀ ਹਾਜਰ ਸਨ।