More

    ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ,10ਵੀਂ ਤੇ 12ਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫਾ 144 ਲਗਾਈ

    ਪੰਜਾਬ, 03 ਜੁਲਾਈ (ਬੁਲੰਦ ਆਵਾਜ਼ ਬਿਊਰੋ):-ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਅਨੁਪੂਰਕ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 4ਜੁਲਾਈ ਤੋਂ 20 ਜੁਲਾਈ ਤੱਕ ਕਰਵਾਈਆਂ ਜਾ ਰਹੀਆਂ ਹਨ। ਪ੍ਰੀਖਿਆਵਾਂ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਇੱਕਠੇ ਹੋ ਜਾਂਦੇ ਹਨ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਜਾਂਦਾ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆਵਾਂ ਨੂੰ ਸ਼ਾਤਮਾਈ ਢੰਗ ਨਾਲ ਕਰਾਉਣ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫਾ 144 ਲਗਾਈ ਜਾਵੇ। ਇਸ ਲਈ ਮੇਜਰ ਡਾ. ਅਮਿਤ ਮਹਾਜਨ, ਪੀ.ਸੀ.ਐਸ. ਵਧੀਕ ਜਿਲ੍ਹਾ ਮੈਜਿਸਟਰੇਟ, ਜਲੰਧਰ, ਇਹਨਾਂ ਪ੍ਰੀਖਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਹੁਕਮ ਜਾਰੀ ਕੀਤੇ। ਜਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ ਜਿੱਥੇ 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ, ਦੇ ਆਲੇ ਦੁਆਲੇ ਪੰਜ ਜਾਂ ਪੰਜ ਵਿਅਕਤੀਆਂ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 4 ਜੁਲਾਈ ਤੋਂ ਮਿਤੀ 20 ਜੁਲਾਈ ਤੱਕ ਲਾਗੂ ਰਹੇਗਾ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਂ ਜਾਰੀ ਕੀਤਾ ਜਾਂਦਾ ਹੈ। ਇਹ ਹੁਕਮ ਤੁਰੰਤ ਲਾਗੂ ਹੋਵੇਗਾ ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img