More

    ਸਿੱਖਿਆ ਵਿਭਾਗ ਵੱਲੋਂ ਸਰਕਾਰੀ ਅਧਿਆਪਕਾਂਂ ਵੱਲੋਂ ਈਜ਼ਾਦ ਨਵੀਨਤਮ ਪੜ੍ਹਾਉਣ ਤਕਨੀਕਾਂ ਦੇ ਪ੍ਰਦਰਸ਼ਨ ਲਈ ‘ਅਧਿਆਪਕ ਫੈਸਟ’ ਕਰਵਾਉਣ ਦਾ ਫ਼ੈਸਲਾ

    22 ਤੋਂ 24 ਜੁਲਾਈ ਤੱਕ ਹੋਵੇਗਾ ਬਲਾਕ ਪੱਧਰੀ ਅਧਿਆਪਕ ਫੈਸਟ – ਸਿੱਖਿਆ ਅਧਿਕਾਰੀ

    ਅੰਮ੍ਰਿਤਸਰ 12 ਜੁਲਾਈ (ਗਗਨ) – ਸਰਕਾਰੀ ਸਕੂਲਾਂ ਦੇ ਅਧਿਆਪਕਾ਼ਂਂ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਰੌਚਿਕ ਅਤੇ ਸਰਲ ਤਰੀਕੇ ਨਾਲ ਕਰਵਾਉਣ ਲਈ ਇਸਤੇਮਾਲ ਕੀਤੀ ਜਾਣ ਵਾਲੀ ਸਹਾਇਕ ਸਮੱਗਰੀ ਅਤੇ ਨਵੀਨਤਮ ਵਿਧੀਆਂ ਦੇ ਪ੍ਰਦਰਸ਼ਨ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ “ਅਧਿਆਪਕ ਫੈਸਟ” ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਜਿਸ ਸੰਬੰਧੀ ਵਿਭਾਗ ਵਲੋਂ ਮਿਤੀਆਂ ਦਾ ਐਲਾਣ ਵੀ ਕਰ ਦਿਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਤਿੰਦਰਬੀਰ ਸਿੰਘ ਜਿਲਾ ਸਿੱਖਿਆ ਅਫਸਰ ਸੈਕੰਡਰੀ ਅਤੇ ਸੁਸ਼ੀਲ ਕੁਮਾਰ ਤੁੱਲੀ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਅੰਮਿ੍ਤਸਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪੜਾਉਣ ਲਈ ਇਸਤੇਮਾਲ ਕੀਤੀ ਜਾ ਰਹੀ ਸਹਾਇਕ ਸਮੱਗਰੀ ਅਤੇ ਵਿਧੀਆਂ ਦਾ ਆਪਣੇ ਪੱਧਰ ‘ਤੇ ਕੀਤਾ ਜਾ ਰਿਹਾ ਨਵੀਨੀਕਰਣ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੋ ਰਿਹਾ ਹੈ। ਅਧਿਆਪਕਾਂ ਵੱਲੋਂ ਆਪਣੇ ਪੱਧਰ ‘ਤੇ ਨਿੱਜੀ ਤਜ਼ਰਬੇ ‘ਚੋਂ ਖੋਜ਼ੀਆਂ ਇਹਨਾਂ ਨਵੀਨਤਮ ਤਕਨੀਕਾਂ ਨਾਲ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਸਰਲ, ਸੌਖੀ ਅਤੇ ਪ੍ਰਭਾਵੀ ਬਣ ਰਹੀ ਹੈ।ਅਧਿਆਪਕਾਂ ਵੱਲੋਂ ਈਜ਼ਾਦ ਅਜਿਹੀਆਂ ਪੜਾਉਣ ਦੀਆਂ ਨਵੀਨਤਮ ਤਕਨੀਕਾਂ ਦੀ ਜਾਣਕਾਰੀ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ ਫੈਸਟ ਕਰਵਾਇਆ ਜਾਵੇਗਾ।ਇਸ ਫੈਸਟ ਦੌਰਾਨ ਅਧਿਆਪਕਾਂ ਵੱਲੋਂ ਆਪਣੇ ਵੱਲੋਂ ਖੋਜ਼ੀਆਂ ਨਵੀਆਂ ਪੜ੍ਹਾਉਣ ਤਕਨੀਕਾਂ ਅਤੇ ਸਹਾਇਕ ਸਮੱਗਰੀ ਨੂੰ ਪ੍ਰਦਰਸ਼ਨ ਜਰੀਏ ਸਾਂਝਾ ਕੀਤਾ ਜਾਵੇਗਾ।

    ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਫੈਸਟ ‘ਚ ਸਾਰੇ ਕਾਡਰਾਂ ਅਤੇ ਸਾਰੇ ਵਿਸ਼ਿਆਂ ਦੇ ਅਧਿਆਪਕ ਇਕੱਲੇ ਜਾਂ ਗਰੁੱਪ ਗਤੀਵਿਧੀ ਦੇ ਰੂਪ ‘ਚ ਫੈਸਟ ਵਿੱਚ ਸ਼ਿਰਕਤ ਕਰ ਸਕਣਗੇ। ਉਨਾਂ ਦੱਸਿਆ ਕਿ ਫੈਸਟ ਤਿੰਨ ਪੱਧਰਾਂ ਬਲਾਕ,ਜਿਲਾ ਅਤੇ ਸੂਬਾ ਪੱਧਰ ‘ਤੇ ਹੋਵੇਗਾ। ਬਲਾਕ ਪੱਧਰੀ ਫੈਸਟ 22 ਤੋਂ 24 ਜੁਲਾਈ ਤੱਕ ਹੋਵੇਗਾ। ਜਿਲ੍ਹਾ ਪੱਧਰੀ ਫੈਸਟ 26 ਤੋਂ 28 ਅਗਸਤ ਤੱਕ ਹੋਵੇਗਾ ਜਦਕਿ ਸੂਬਾ ਪੱਧਰੀ ਫੈਸਟ 1 ਤੋਂ 3 ਸਤੰਬਰ ਤੱਕ ਹੋਵੇਗਾ। ਇਸ ਦੌਰਾਨ ਅਧਿਆਪਕਾਂ ਵੱਲੋਂ ਆਪਣੇ ਪੱਧਰ ‘ਤੇ ਈਜ਼ਾਦ ਮਾਡਲ, ਸਹਾਇਕ ਸਮੱਗਰੀ, ਵਿੱਦਿਅਕ ਮੋਬਾਈਲ ਐਪ, ਵਿੱਦਿਅਕ ਖੇਡਾਂ, ਵਿੱਦਿਅਕ ਵੀਡਿਓ ਗੇਮ, ਨਵੀਨਤਮ ਚਾਰਟ, ਫਲੈਸ਼ ਕਾਰਡ ਕਿੱਟ, ਵਿੱਦਿਅਕ ਪਲੇਅ, ਸੁੰਦਰ ਲਿਖਾਈ, ਕੈਲੀਗ੍ਰਾਫੀ ਅਤਿ ਇਨਫਰਮੇਸ਼ਨ ਟੈਕਨਾਲੋਜੀ ਆਦਿ ਦਾ ਆਨਲਾਈਨ ਪ੍ਰਦਰਸ਼ਨ ਕੀਤਾ ਜਾਵੇਗਾ।ਪ੍ਰਦਰਸ਼ਨੀ ਦੇ ਹਰ ਪੱਧਰ ਦੇ ਜੇਤੂ ਅਧਿਆਪਕਾਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ, ਸਨਮਾਨ ਪੱਤਰ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਭਾਗ ਵੱਲੋਂ ਜੇਤੂ ਅਧਿਆਪਕਾਂ ਨੂੰ ਏ.ਸੀ.ਆਰ ਅਤੇ ਸਟੇਟ ਅਵਾਰਡ ਵਿੱਚ ਵੀ ਅੰਕ ਦਿੱਤੇ ਜਾਣਗੇ। ਇਸੁ ਸੰਬੰਧੀ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਜੇਕਰ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ਵਿੱਚ ਢਿੱੱਲ ਦਿੱਤੀ ਜਾਂਂਦੀ ਹੈ ਤਾਂ ਸੂਬਾ ਪੱਧਰੀ ਤਿੰਨ ਰੋਜ਼ਾ ਪ੍ਰਦਰਸ਼ਨੀ ਆਫ਼ਲਾਈਨ ਤਰੀਕੇ ਨਾਲ ਵੀ ਕਰਵਾਈ ਜਾ ਸਕਦੀ ਹੈ। ਇਸ ਸਮੇਂ ਉਨ੍ਹਾਂ ਨਾਲ ਹਰਭਗਵੰਤ ਸਿੰਘ ਤੇ ਸ੍ਰੀਮਤੀ ਰੇਖਾ ਮਹਾਜਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੁਆਰਡੀਨੇਟਰ, ਰੁਪਿੰਦਰ ਸਿੰਘ ਰਵੀ, ਰਾਜਦੀਪ ਸਿੰਘ ਸਟੈਨੋ, ਰਾਜਵਿੰਦਰ ਸਿੰਘ ਲੁੱਧੜ ਹਾਜ਼ਰ ਸਨ

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img