More

    ਸਿੱਖ ਸ਼ਰਧਾਲੂਆਂ ਨਾਲ ਧੋਖਾਧੜੀ ਦਾ ਪਰਦਾਫਾਸ਼ ਕਰਨ ‘ਤੇ ਈਟੀਪੀਬੀ ਦੇ ਚੇਅਰਮੈਨ ਨੇ ਦਿੱਤਾ ਅਸਤੀਫਾ

    ਪਾਕਿਸਤਾਨ ਸਰਕਾਰ ਨੇ ਦਬਾਅ ਹੇਠ ਲਿਆ ਅਸਤੀਫਾ

    ਅੰਮ੍ਰਿਤਸਰ, 6 ਮਈ (ਰਾਜੇਸ਼ ਡੈਨੀ) – ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਧੋਖਾਧੜੀ ਦਾ ਮਾਮਲਾ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਇਸ ਮਾਮਲੇ ਦਾ ਪਰਦਾਫਾਸ਼ ਕਰਨ ਵਾਲੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਈਟੀਪੀਬੀ ਦੇ ਚੇਅਰਮੈਨ ਹਬੀਬ ਉਰ ਰਹਿਮਾਨ ਗਿਲਾਨੀ ਦੇ ਅਸਤੀਫ਼ੇ ਤੋਂ ਬਾਅਦ ਪਾਕਿਸਤਾਨ ਦੀ ਬਹੁਤ ਕਿਰਕਿਰੀ ਹੋਈ ਹੈ। ਆਪਣੀ ਨੱਕ ਬਚਾਉਣ ਲਈ ਪਾਕਿਸਤਾਨ ਦੀ ਸੰਘੀ ਕੈਬਨਿਟ ਨੇ ਹਬੀਬ-ਉਰ-ਰਹਿਮਾਨ ਗਿਲਾਨੀ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਹ ਫੈਸਲਾ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ, ਸੰਘੀ ਮੰਤਰੀ ਮੰਡਲ ਨੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਵਿੱਚ ਵਧੀਕ ਸਕੱਤਰ ਵਜੋਂ ਕੰਮ ਕਰ ਰਹੇ ਡਾਕਟਰ ਸਈਅਦ ਅਤਾ-ਉਰ-ਰਹਿਮਾਨ ਨੂੰ ਈਟੀਪੀਬੀ ਦਾ ਵਾਧੂ ਚਾਰਜ ਵੀ ਦਿੱਤਾ ਹੈ।

    ਦਰਅਸਲ, ਖਾਲਸਾ ਸਥਾਪਨਾ ਦਿਵਸ ‘ਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨੂੰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨੇ ਧੋਖਾ ਦਿੱਤਾ ਸੀ। ਕਰੰਸੀ ਐਕਸਚੇਂਜ ਘੁਟਾਲੇ ਦਾ ਪਰਦਾਫਾਸ਼ ਕਰਨ ਵਾਲੇ ਈਟੀਪੀਬੀ ਦੇ ਚੇਅਰਮੈਨ ਹਬੀਬ ਉਰ ਰਹਿਮਾਨ ਗਿਲਾਨੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਬੇਸ਼ੱਕ ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਦੱਸਿਆ ਸੀ ਪਰ ਇਸ ਪਿੱਛੇ ਪਾਕਿਸਤਾਨ ਸਰਕਾਰ ਦਾ ਦਬਾਅ ਵੀ ਹੈ। ਅਸਲ ‘ਚ ਪਾਕਿਸਤਾਨ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਨੂੰ ਭਾਰਤੀ ਕਰੰਸੀ ‘ਚ 100 ਰੁਪਏ ‘ਚ 275 ਰੁਪਏ ਦਿੱਤੇ ਜਾ ਰਹੇ ਸਨ, ਜਦਕਿ ਸ੍ਰੀ ਕਰਤਾਰਪੁਰ ਸਾਹਿਬ ‘ਚ 325 ਰੁਪਏ ਮਿਲ ਰਹੇ ਸਨ। ਇੱਥੇ ਦੱਸ ਦੇਈਏ ਕਿ ਈਟੀਪੀਬੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੂਲ ਸੰਸਥਾ ਹੈ, ਜੋ ਪਾਕਿਸਤਾਨ ਵਿੱਚ ਗੁਰਦੁਆਰਾ, ਮੰਦਰ ਅਤੇ ਕਰਤਾਰਪੁਰ ਲਾਂਘੇ ਦੇ ਪ੍ਰਸ਼ਾਸ਼ਨ ਅਤੇ ਪ੍ਰਬੰਧਾਂ ਦੀ ਦੇਖ-ਰੇਖ ਕਰਦੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img