More

    ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਆਨ-ਲਾਇਨ ਆਡਿਓ-ਵੀਡਿਓ ਰਿਕਾਰਡਿੰਗ ਕਰਵਾਇਆ ਗਿਆ ਮੁਕਾਬਲਾ

    ਅੰਮ੍ਰਿਤਸਰ, 16 ਜੂਨ (ਗਗਨ ਅਜੀਤ ਸਿੰਘ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਹਨਾਂ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵੱਖ-ਵੱਖ ਮੁਕਾਬਲਿਆਂ ਦੀ ਲੜੀ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸਿੱਖਿਆਵਾਂ ਸਬੰਧੀ ਅੰਤਰ-ਕਾਲਜ ਆਨ-ਲਾਇਨ ਆਡਿਓ-ਵੀਡਿਓ ਰਿਕਾਰਡਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਆਯੋਜਨ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਨਿਸ਼ਾ ਛਾਬੜਾ ਅਤੇ ਰਾਜਨੀਤੀ ਵਿਭਾਗ ਦੇ ਪ੍ਰੋਫੈਸਰ ਡਾ. ਮਨਜੀਤ ਕੌਰ ਦੁਆਰਾ ਕੀਤਾ ਗਿਆ। ਇਸ ਮੁਕਾਬਲੇ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮਾਗਮ ਦੇ ਆਰੰਭ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਮਨੁੱਖੀ ਸਮਾਜ ਲਈ ਇੱਕ ਮਿਸਾਲ ਹੈ।

    ਉਹਨਾਂ ਨੇ ਬਿਨਾਂ ਕਿਸੇ ਨਿੱਜੀ ਸਵਾਰਥ ਦੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਆਪਣਾ ਆਪ ਨਿਛਾਵਰ ਕਰ ਦਿੱਤਾ। ਉਹਨਾਂ ਦਾ ਉਦੇਸ਼ ਸਮਾਜ ਵਿੱਚ ਮਨੁੱਖ ਦੇ ਜੀਵਨ ਦੇ ਕਲਿਆਣ ਅਤੇ ਭਲਾਈ ਨਾਲ ਜੁੜਿਆ ਹੋਇਆ ਹੈ। ਸਾਨੂੰ ਆਪਣੇ ਜੀਵਨ ਵਿੱਚ ਉਹਨਾਂ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਸੇਧ ਲੈਣੀ ਚਾਹੀਦੀ ਹੈ। ਚੰਗੀ ਸੇਧ ਹੀ ਚੰਗੇ ਸਮਾਜ ਦੀ ਸਿਰਜਣਾ ਦਾ ਆਧਾਰ ਹੈ। ਉਹਨਾਂ ਨੇ ਇਸ ਮੁਕਾਬਲੇ ਵਿੱਚ ਵੱਖ-ਵੱਖ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਤੋਂ ਬਾਅਦ ਡਾ. ਨਿਸ਼ਾ ਤੇ ਡਾ. ਮਨਜੀਤ ਕੌਰ ਨੇ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਮੁਕਾਬਲੇ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ ਅੰਮ੍ਰਿਤਪਾਲ ਸਿੰਘ ਨੇ ਪਹਿਲਾ, ਸੁਰਜੀਤ ਸਿੰਘ ਨੇ ਦੂਜਾ ਅਤੇ ਸਰੂਪ ਰਾਣੀ ਸਰਕਾਰੀ ਕਾਲਜ ਅੰਮ੍ਰਿਤਸਰ ਦੀ ਵਿਦਿਆਰਥਣ ਤਾਨੀਆ ਮਹਿਰਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਾਰੋਟ ਜੈਮਲ ਸਿੰਘ ਦੀ ਵਿਦਿਆਰਥਣ ਸੁਰੇਸ਼ ਕੁਮਾਰੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਾਰੋਟ ਜੈਮਲ ਸਿੰਘ ਦੀ ਵਿਦਿਆਰਥਣ ਪ੍ਰੀਤੀ ਦੇਵੀ ਨੂੰ ਹੌਂਸਲਾ ਅਫਜਾਈ ਵਜੋਂ ਕੰਨਸੋਲੋਸ਼ਨ ਇਨਾਮ ਐਲਾਨਿਆ ਗਿਆ। ਹੋਰਨਾਂ ਤੋਂ ਇਲਾਵਾ ਇਸ ਸਮਾਗਮ ਨੂੰ ਸਫ਼ਲ ਕਰਨ ਵਿੱਚ ਗਣਿਤ ਵਿਭਾਗ ਦੇ ਪ੍ਰੋਫੈਸਰ ਜਤਿੰਦਰ ਕੌਰ, ਕਮਿਸਟਰੀ ਵਿਭਾਗ ਦੇ ਪ੍ਰੋਫੈਸਰ ਰੁਪਿੰਦਰਪ੍ਰੀਤ ਕੌਰ ਅਤੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਅਮਾਨਤ ਮਸੀਹ ਨੇ ਯੋਗ ਸਮਰਥਨ ਦਿੱਤਾ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img