More

  ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਧਾਰਮਿਕ ਪ੍ਰੀਖਿਆ ਵਿੱਚ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਨੇ ਕੀਤੀ ਪੁਜੀਸ਼ਨ ਹਾਸਲ

  ਅੰਮ੍ਰਿਤਸਰ, 31 ਅਕਤੂਬਰ 2023(ਬੁਲੰਦ ਅਵਾਜ਼ ਬਿਊਰੋ):- ਅੰਮ੍ਰਿਤਸਰ ਸ਼ਹਿਰ ਦੇ ਬਾਨੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਹਰ ਸਾਲ ਦੀ ਤਰ੍ਹਾਂ ਵੱਖ ਵੱਖ ਸਕੂਲਾਂ ਦੇ ਧਾਰਮਿਕ ਮੁਕਾਬਲੇ ਕਵਿਤਾ ਕਵੀਸ਼ਰੀ ਸ਼ਬਦ ਵਿਚਾਰ ਆਦਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਐਤਕੀ ਵੀ ਕਰਵਾਏ ਗਏ ਜਿਸ ਵਿੱਚ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਗੁਰੂ ਅਮਰਦਾਸ ਕਲੋਨੀ ਨਰੈਣਗੜ੍ਹ ਛੇਹਰਟਾ ਦੀ ਸਿਮਰਨਜੀਤ ਕੌਰ ਨੇ ਕਵਿਤਾ ਮੁਕਾਬਲੇ ਵਿੱਚ 48 ਸਕੂਲਾਂ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਜਿਸ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਸੀਲਡ ਅਤੇ ਦਰਬਾਰ ਸਾਹਿਬ ਦੀ ਫੋਟੋ ਨਾਲ ਸਨਮਾਨਿਤ ਕੀਤਾ ਗਿਆ ਸਿਮਰਨਜੀਤ ਕੌਰ ਦੇ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਮੇਜਰ ਸਿੰਘ ਅਤੇ ਸਟਾਫ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ ਇਸ ਸਮੇਂ ਹਾਜ਼ਰ ਸਨ ਮੈਡਮ ਰਸ਼ਪਾਲ ਕੌਰ ਮੈਡਮ ਹਰਪ੍ਰੀਤ ਕੌਰ ਮੈਡਮ ਅਮਨਜੀਤ ਕੌਰ ਅਤੇ ਸਟਾਫ ਹੋਰ ਵਿਦਿਆਰਥੀ ਹਾਜਰ ਸਨ

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img