More

    ਸੜਕ ਹਾਦਸੇ ਵਿਚ ਹੋਈ ਦੋ ਸਕੇ ਭਰਾਵਾਂ ਦੀ ਮੌ.ਤ : ਮਾਂ ਤੇ ਡਿੱਗਾ ਦੁੱਖਾਂ ਦਾ ਪਹਾੜ

    ਗੁਰਦਾਸਪੁਰ, 24 ਅਪ੍ਰੈਲ (ਬੁਲੰਦ ਆਵਾਜ ਬਿਊਰੋ):- ਬੀਤੀ ਦੇਰ ਰਾਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲੀ ਦੇ ਦੋ ਸਕੇ ਭਰਾ ਅਕਾਸਦੀਪ ਸਿੰਘ ਤੇ ਦਲਜੀਤ ਸਿੰਘ ਨਾਲ ਫਤਹਿਗੜ੍ਹ ਚੂੜੀਆਂ ਤੋਂ ਆਉਂਦੇ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ। ਮੌਕੇ ਤੇ ਹੀ ਅਕਾਸ਼ਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਛੋਟਾ ਭਰਾ ਦਲਜੀਤ ਸਿੰਘ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਸੀ ਜਿਸਦੀ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਚ ਇਲਾਜ ਦੌਰਾਨ ਮੌਤ ਹੋ ਗਈ। ਦੋਵੇਂ ਸਕੇ ਭਰਾਵਾਂ ਦੀ ਮੌਤ ਦੀ ਖ਼ਬਰ ਸੁਣਨ ਨਾਲ ਪੂਰੇ ਪਿੰਡ ਚ ਮੌਹਾਲ ਗਮਗੀਨ ਹੋ ਗਿਆ ਅਤੇ ਵਿਧਵਾ ਮਾਂ ਤੇ ਦੁੱਖਾਂ ਦਾ ਪਹਾੜ ਡਿੱਗਣ ਨਾਲ ਬੁਰਾ ਹਾਲ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਦੋਵੇਂ ਭਰਾ ਫਤਿਹਗੜ੍ਹ ਚੂੜੀਆਂ ਚ ਨਿਹੰਗ ਸਿੰਘ ਫਾਸਟ ਫੂਡ ਦੇ ਨਾਮ ਤੇ ਫਾਸਟ ਫੂਡ ਦਾ ਕੰਮ ਕਰਦੇ ਸਨ ਤੇ ਰੋਜ਼ਾਨਾ ਫਤਿਹਗੜ੍ਹ ਚੂੜੀਆਂ ਤੋਂ ਸ਼ਾਮ ਨੂੰ ਵਾਪਿਸ ਕੋਟਲੀ ਸੂਰਤ ਮੱਲੀ ਆਪਣੇ ਘਰ ਆਉਂਦੇ ਸਨ। ਪਰਿਵਾਰਿਕ ਮੈਂਬਰਾਂ ਨੇ ਐੱਸ ਐੱਸ ਪੀ ਬਟਾਲਾ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਚ ਸੀ.ਸੀ.ਟੀ ਵੀ਼ ਕੈਮਰੇ ਖੰਗਾਲਕੇ ਦੀ ਬਰੀਕੀ ਨਾਲ ਛਾਣਬੀਨ ਕਰਕੇ ਬਣਦਾ ਇਨਸਾਫ ਦਿੱਤਾ ਜਾਵੇ। ਓਹਨਾ ਕਿਹਾ ਕਿ ਇਸ ਘਟਨਾ ਨੂੰ ਹਾਦਸੇ ਦਾ ਰੂਪ ਦਿੱਤਾ ਗਿਆ ਹੈ ਤੁਹਾਨੂੰ ਦੱਸ ਦਈਏ ਕਿ ਨਿਹੰਗ ਸਿੰਘ ਫਾਸਟ ਫੂਡ ਦੇ ਨਾਮ ਤੇ ਦੋਨੋ ਭਰਾ ਇੰਸਟਾਗ੍ਰਾਮ ਉੱਤੇ ਵੀ ਕਾਫੀ ਮਸ਼ਹੂਰ ਸਨ ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img