More

    ਸੰਗਤਾਂ ਬਾਦਲ ਮਾਰਕਾ ਤਖਤਾਂ ਦੇ ਜਥੇਦਾਰਾਂ ਤੇ ਬਾਦਲ ਮਾਰਕਾ ਸ਼੍ਰੋਮਣੀ ਕਮੇਟੀ ਮੈਬਰਾਂ ਦੀਆਂ ਪੰਥ ਵਿਰੋਧੀ ਗਤੀਵਿਧੀਆ ਤੋ ਸੁਚੇਤ ਰਹਿਣ – ਭਾਈ ਬਲਬੀਰ ਸਿੰਘ ਮੁੱਛਲ

    ਅੰਮ੍ਰਿਤਸਰ, 9 ਜੁਲਾਈ (ਅਮਰ ਮਾਹਲ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਪੰਜਾਬ ਦੇ ਸੂਬਾਈ ਜਥੇਦਾਰ ਭਾਈ ਬਲਬੀਰ ਸਿੰਘ ਮੁੱਛਲ ਨੇ ਸ੍ਰੀ ਆਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਆੜੇ ਹੱਥੀ ਲੈਦਿਆ ਕਿਹਾ ਕਿ ਜਥੇਦਾਰ ਨੂੰ ਸਿੱਖ ਵਿਰੋਧੀ ਤਾਕਤਾਂ ਵਿਰੁੱਧ ਹੁਕਮਨਾਮੇ ਜਾਰੀ ਕਰਨੇ ਚਾਹੀਦੇ ਹਨ ਅਤੇ ਮੀਡੀਆ ਨੂੰ ਬਿਆਨ ਦੇ ਕੇ ਸਿੱਖ ਵਿਰੋਧੀ ਤਾਕਤਾਂ ਨੂੰ ਤਾੜਨਾ ਕਰਨੀ ਚਾਹੀਦੀ ਹੈ ਲੇਕਿਨ ਉਲਟਾ ਬਾਦਲਾਂ ਨੂੰ ਖੁਸ਼ ਕਰਨ ਉਹ ਪੰਥਕ ਜਥੇਬੰਦੀਆ ਨਾਲ ਆਢਾ ਲਗਾਉਣ ਵਿੱਚ ਰੁੱਝੇ ਹੋਏ ਹਨ। ਜਾਰੀ ਇੱਕ ਬਿਆਨ ਰਾਹੀ ਜਥੇਦਾਰ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਬੀਤੇ ਦਿਨੀ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੇ ਸੰਤ ਭਿੰਡਰਾਂਵਾਲਿਆਂ ਪ੍ਰਤੀ ਭੱਦੀ ਬਿਆਨਬਾਜੀ ਕਰਕੇ ਸਿੱਖ ਸੰਗਤਾਂ ਦੇ ਹਿਰਦਿਆ ਨੂੰ ਠੇਸ ਪਹੁੰਚਾਈ ਹੈ ਅਤੇ ਜਥੇਦਾਰ ਸ੍ਰੀ ਆਕਾਲ ਤਖਤ ਸਾਹਿਬ ਵੱਲੋਂ ਇੱਕ ਵੀ ਬਿਆਨ ਇਸ ਦੁਸ਼ਟ ਦੇ ਵਿਰੁੱਧ ਜਾਰੀ ਨਹੀ ਕੀਤਾ ਗਿਆ ਉਲਟਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਵਿਰੁੱਧ ਬਿਆਨ ਬਾਜੀ ਕਰਕੇ ਸਿੱਖ ਵਿਰੋਧੀ ਤਾਕਤਾਂ ਦੇ ਹੌਸਲੇ ਬੁਲੰਦ ਕਰਨ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਨੂੰ ਬਰਕਰਾਰ ਰੱਖਣ ਲਈ ਸ਼ਰਾਰਤੀ ਅਨਸਰਾਂ ਤੇ ਪਾਖੰਡੀਆਂ ਤੇ ਦੇਹਧਾਰੀਆਂ ਵਿਰੁੱਧ ਕਾਰਵਾਈ ਕਰਦੀ ਹੈ ਜੋ ਗੁਰੂ ਸਾਹਿਬ ਜੀ ਦੀ ਕਿਰਪਾ ਨਾਲ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗੀ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਲੈ ਕੇ ਹਰ ਰੋਜ ਅਨੇਕਾਂ ਸ਼ਕਾਇਤਾਂ ਆਉਂਦੀਆਂ ਹਨ ਜਿਹਨਾਂ ਦਾ ਮਰਿਆਦਾ ਵਿੱਚ ਰਹਿ ਕੇ ਨਿਪਟਾਰਾ ਕੀਤਾ ਜਾਵੇਗਾ। ਸ੍ਰੀ ਆਕਾਲ ਤਖਤ ਸਾਹਿਬ ਜੀ ਦੇ ਅਖੌਤੀ ਜਥੇਦਾਰ ਵੱਲੋਂ ਸਤਿਕਾਰ ਕਮੇਟੀ ਵਿਰੁੱਧ ਝੂਠੇ ਬਿਆਨ ਦਾਗ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਤੋ ਸੰਗਤਾਂ ਸੁਚੇਤ ਰਹਿਣ ਦੀ ਲੋੜ ਹੈ।

    ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼੍ਰੋਮਣੀ ਕਮੇਟੀ ਦੀ ਕੋਈ ਜਰ ਖਰੀਦ ਵਸਤੂ ਨਹੀਂ ਸਗੋ ਦੁਨੀਆਂ ਭਰ ਵਿੱਚ ਵੱਸਦੇ ਨਾਨਕ ਨਾਮ ਲੇਵਾ ਸੰਗਤ ਦਾ ਇਸ਼ਟ ਹੈ ਤੇ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਆਪਣਾ ਜੀਵਨ ਸਫਲ ਕਰਦੀਆ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੀ ਗੱਲ ਜਿਥੇ ਵੀ ਆਉਦੀ ਹੈ ਇਕੱਲਾ ਸਿੱਖ ਵੀ ਕਾਰਵਾਈ ਕਰਨ ਦਾ ਹੱਕ ਰੱਖਦਾ ਕਿ ਉਹ ਗੁਰੂ ਸਾਹਿਬ ਦੀ ਬੇਅਦਬੀ ਨਾ ਹੋਣ ਦੇਵੇ। ਦੂਜੇ ਪਾਸੇ ਬਾਦਲ ਮਾਰਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਵੱਲੋਂ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਬਜਾਏ ਬਾਦਲਾਂ ਨੂੰ ਖੁਸ਼ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੂੰ ਵਾਰ-ਵਾਰ ਅਖੌਤੀ ਸਤਿਕਾਰ ਕਮੇਟੀ ਕਿਹਾ ਜਾ ਰਿਹਾ ਹੈ। ਭਾਈ ਮੁੱਛਲ ਨੇ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਸਤਿਕਾਰ ਕਮੇਟੀਆਂ ਪ੍ਰਤੀ ਅਖੌਤੀ ਸ਼ਬਦ ਵਾਪਿਸ ਨਾ ਲਏ ਗਏ ਤਾਂ ਜਥੇਦਾਰ ਹਰਪ੍ਰੀਤ ਸਿੰਘ ਅਤੇ ਸ੍ਰੋਮਣੀ ਕਮੇਟੀ ਮੈਂਬਰ ਕਿਰਨਜੋਤ ਕੌਰ ਸਮੇਤ ਅਖੌਤੀ ਕਹਿਣ ਵਾਲਿਆਂ ਦੇ ਪੁਤਲੇ ਫੂਕੇ ਜਾਣਗੇ ਤੇ ਜਿਥੇ ਵੀ ਜਾਣਗੇ ਇਹਨਾਂ ਦਾ ਘਿਰਾਉ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਹਿਲਾਂ ਜਥੇਦਾਰ ਆਪਣੀ ਨੀਤੀ ਬਰਗਾੜੀ, ਬਹਿਬਲ ਕਲਾਂ ਤੇ ਕੋਟਕਪੂਰਾ ਵਿਖੇ ਹੋਈ ਗੁਰੂ ਸਾਹਿਬ ਦੀ ਬੇਅਦਬੀ ਤੇ ਬਾਦਲਾਂ ਦੀ ਅਣਪਛਾਤੀ ਪੁਲੀਸ ਵੱਲੋ ਗੋਲੀ ਚਲਾ ਕੇ ਨਿਰਦੋਸ਼ ਸਿੱਖਾਂ ਨੂੰ ਸ਼ਹੀਦ ਕਰਨ ਸਬੰਧੀ ਸਪੱਸ਼ਟ ਕਰੇ। ਉਹਨਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਤੇ ਵਿਅੰਗ ਕੱਸਦਿਆ ਕਿਹਾ ਕਿ ਜਥੇਦਾਰ ਜੀ ਸੰਗੀਨਾਂ ਦੀ ਛਾਂ ਹੇਠ ਲੁੱਟ ਮਾਰ ਤਾਂ ਕੀਤੀ ਜਾ ਸਕਦੀ ਹੈ ਪਰ ਧਰਮ ਪ੍ਰਚਾਰ ਨਹੀ ਕੀਤਾ ਜਾ ਸਕਦਾ। ਧਰਮ ਪ੍ਰਚਾਰ ਲੋਕਾਂ ਦੀਆਂ ਸੱਥਾਂ ਵਿੱਚ ਬੈਠ ਕੇ ਹੀ ਕੀਤਾ ਜਾ ਸਕਦਾ ਹੈ। ਉਹਨਾਂ ਸੰਗਤਾਂ ਨੂੰ ਸੁਚੇਤ ਕਰਦਿਆ ਕਿਹਾ ਕਿ ਉਹ ਬਾਦਲ ਮਾਰਕਾ ਜਥੇਦਾਰ ਤੇ ਬਾਦਲ ਮਾਰਕਾ ਸ਼੍ਰੋਮਣੀ ਕਮੇਟੀ ਮੈਂਬਰਾਂ ਦੀਆਂ ਪੰਥ ਵਿਰੋਧੀ ਗਤੀਵਿਧੀਆ ਤੋ ਸੁਚੇਤ ਰਹਿਣ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img