More

    ਸੰਤ ਸਿੰਘ ਸੁੱਖਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗੁਰੂ ਰਵਿਦਾਸ ਜੀ ਦਾ ਗੁਰਪੁਰਬ

    ਅੰਮ੍ਰਿਤਸਰ, 6 ਫਰਵਰੀ (ਅਮ੍ਰਿਤਾ ਭਗਤ) – ਸੰਤ ਸਿੰਘ ਸੁੱਖਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਜਗਦੀਸ਼ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਮਨਾਇਆ ਗਿਆ। ਸਭ ਤੋਂ ਪਹਿਲੋਂ ਸਕੂਲ ਵਿਖੇ ਰਖਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸਕੂਲ ਦੇ ਬੱਚਿਆਂ ਨੇ ਗੁਰਬਾਣੀ ਦਾ ਦਾ ਜਾਪ ਕੀਤਾ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾ. ਗੁਰਰਤਨ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੀ ਸਿੱਖਿਆ ਤੇ ਚਲਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਬੱਚਿਆ ਤੇ ਸਟਾਫ ਨੇ ਵੱਡੀ ਗਿਣਤੀ ਵਿੱਚ ਆਪਣੀ ਹਾਜ਼ਰੀ ਲਵਾ ਕੇ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img