More

    ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਬੇਰੁਜ਼ਗਾਰ ਨੌਜਵਾਨਾਂ ਲਈ ਵੱਡਾ ਵਰਦਾਨ:- ਡਾਕਟਰ ਇੰਦਰਜੀਤ ਕੌਰ ਗਿੱਲ

    ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਬੁਲੰਦ ਅਵਾਜ਼ ਬਿਊਰੋ):- ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੋਜਵਾਨ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਸਿਲਾਈ, ਬਿਊਟੀ ਪਾਰਲਰ, ਕਪਿਊਟਰ) ਖੋਲ੍ਹੇ ਜਾ ਰਹੇ ਹਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡਾਕਟਰ ਇੰਦਰਜੀਤ ਕੌਰ ਗਿੱਲ (ਰਿਟਾਇਰਡ ਡੀ ਈ ਉ) ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪਿਛਲੇ 6 ਸਾਲਾਂ ਤੋਂ ਅਜਿਹੇ ਮੁਫ਼ਤ 7 ਸਿਖਲਾਈ ਸੈਂਟਰ ਚੱਲ ਰਹੇ ਹਨ । ਪਿਛਲੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ, ਅਤੇ ਗੁਰੂ ਦੁਆਰਾ ਨਾਨਕ ਨਿਵਾਸ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਮੁਫ਼ਤ ਖੋਲੇ ਗਏ ਸਿਲਾਈ ਸੈਂਟਰਾਂ ਦੇ ਉਦਘਾਟਨ ਡਾਕਟਰ ਇੰਦਰਜੀਤ ਕੌਰ ਗਿੱਲ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅਪਣੇ ਕਰ ਕਮਲਾਂ ਨਾਲ ਕੀਤੇ ਗਏ ਅਤੇ ਅਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਓਬਰਾਏ ਦੀ ਇਸ ਸੋਚ ਨਾਲ ਬੇਰੁਜ਼ਗਾਰੀ ਨੂੰ ਵੱਡੀ ਪੱਧਰ ਤੇ ਠੱਲ੍ਹ ਪਵੇਗੀ। ਨੋਜਵਾਨ ਲੜਕੇ ਅਤੇ ਲੜਕੀਆਂ ਮੁਫ਼ਤ ਸਿਖਲਾਈ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣਗੇ। ਇਸ ਮੌਕੇ ਜਨਰਲ ਸਕੱਤਰ ਬਲਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ ਸਿੱਖਿਆ ਸਲਾਹਕਾਰ,ਅਸ਼ੋਕ ਕੁਮਾਰ ਕੋ ਪਰੋਜੈਕਟ ਚੈਅਰਮੈਨ ਮੈਡਮ ਮਨਿੰਦਰ ਕੌਰ ਐਜੂਕੇਸ਼ਨ ਸਲਾਹਕਾਰ, ਮੈਡਮ ਹਰਿਦਰ ਕੋਰ ਸੈਂਟਰ ਕੰਟਰੋਲਰ, ਪ੍ਰਿੰਸੀਪਲ ਬਿੰਦਰ ਪਾਲ ਕੋਰ ਸਿੱਖਿਆ ਸਲਾਹਕਾਰ, ਸਿਲਾਈ ਅਧਿਆਪਕ ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ ਪਟਿਆਲਾ, ਅਮਰਜੀਤ ਕੌਰ ਪਟਿਆਲਾ ਸਿਲਾਈ ਅਧਿਆਪਕ ਰੇਣੂ ਸ਼ਰਮਾ । ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ ਆਦਿ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img