More

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

    ਦੇਸ਼ ਵਿਦੇਸ਼ ਦੀ ਸੰਗਤ ਹੋਈ ਨਤਮਸਤਕ, ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ

    ਅੰਮ੍ਰਿਤਸਰ, 23 ਅਕਤੂਬਰ (ਗਗਨ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ-ਜਸ ਨਾਲ ਜੋੜਿਆ। ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਈ, ਜਿਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦਿੱਤੇ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਮਹਾਂਪੁਰਖਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ।

    ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸਜੇ ਦੀਵਾਨਾਂ ਦੌਰਾਨ ਜਿਥੇ ਅੱਜ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਗੁਰੂ ਸਾਹਿਬ ਜੀ ਦੇ ਲਾਸਾਨੀ ਜੀਵਨ ਬਾਰੇ ਕਵਿਤਾਵਾਂ ਪੇਸ਼ ਕੀਤੀਆਂ, ਉਥੇ ਹੀ ਬੀਤੀ ਰਾਤ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਵਿਚ ਰਾਗੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਗੁਰਬਾਣੀ ਵਿੱਚੋਂ ਰਾਗ ਅਧਾਰਤ ਕੀਰਤਨ ਸਰਵਣ ਕਰਵਾਇਆ। ਰਾਗ ਦਰਬਾਰ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਚੌਥੇ ਪਾਤਸ਼ਾਹ ਜੀ ਦੇ ਜੀਵਨ ਅਤੇ ਉਪਦੇਸ਼ਾਂ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਇਨ੍ਹਾਂ ਸਮਾਗਮਾਂ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਜਨਰਲ ਸਕੱਤਰ ਸ. ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਜਥੇਦਾਰ ਗਿ: ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਮੋਹਨ ਸਿੰਘ, ਗਿਆਨੀ ਜਸਵਿੰਦਰ ਸਿੰਘ, ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਪਾਲ ਸਿੰਘ ਜੱਲ੍ਹਾ, ਸ. ਕੁਲਦੀਪ ਸਿੰਘ ਤੇੜਾ, ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਗੁਰਮੀਤ ਕੌਰ, ਗਿਆਨੀ ਮਲਕੀਤ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਸਿਮਰਜੀਤ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ ਆਦਿ ਹਾਜਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img