More

    ਹਾਥੀ ਗੇਟ ਵਿਖੇ 15 ਲੱਖ ਰੁਪੲੈ ਦੀ ਲਾਗਤ ਨਾਲ ਕੀਤਾ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ

    ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਕੀਤਾ ਜਾਵੇਗਾ ਮੁਕੰਮਲ-ਸੋਨੀ

    ਅੰਮ੍ਰਿਤਸਰ, 17 ਜੂਨ (ਗਗਨ ਅਜੀਤ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਮੁਕੰਮਲ ਕੀਤਾ ਜਾਵੇਗਾ ਅਤੇ ਕੋਈ ਵੀ ਵਾਰਡ ਵਿਕਾਸ ਪੱਖੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 49 ਅਧੀਨ ਪੈਂਦੇ ਇਲਾਕੇ ਹਾਥੀ ਗੇਟ ਵਿਖੇ ਪੈਂਦੇ ਕਟੜਾ ਮੋਤੀ ਰਾਮ ਚ ਬਣੇ 15 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦਾ ਉਦਘਾਟਨ ਕਰਨ ਪਿਛੋਂ ਕੀਤਾ। ਸ੍ਰੀ ਸੋਨੀ ਵੱਲੋਂ ਇਸ ਦੇ ਨਾਲ ਹੀ ਕਟੜਾ ਮੋਤੀ ਰਾਮ ਵਿਖੇ ਗਲੀਆਂ ਵਿੱਚ ਨਵੀਂਆਂ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।

    ਸ੍ਰੀ ਸੋਨੀ ਨੇ ਦੱਸਿਆ ਕਿ ਗਰਮੀਆਂ ਦੇ ਸੀਜਨ ਦੌਰਾਨ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰੇਕ ਵਾਰਡ ਵਿੱਚ ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ। ਇਸ ਮੌਕੇ ਸ੍ਰੀ ਸੋਨੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੀ ਦੇਖਰੇਖ ਹੇਠ ਸਾਰੇ ਵਿਕਾਸ ਕਾਰਜ ਮੁਕੰਮਲ ਕਰਵਾਉਣ। ਸ੍ਰੀ ਸੋਨੀ ਨੇ ਸਬੰਧਤ ਠੇਕੇਦਾਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਦੇ ਕੰਮਾਂ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕੰਮ ਮਿਥੇ ਸਮੇਂ ਅੰਦਰ ਮੁਕੰਮਲ ਹੋਣੇ ਚਾਹੀਦੇ ਹਨ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸ੍ਰੀ ਸੁਨੀਲ ਕੁਮਾਰ ਕਾਉਂਟੀ, ਐਡਵੋਕੇਟ ਰਜਿੰਦਰ ਕੰਵਰ, ਸ੍ਰੀ ਸੰਜੈ ਖੰਨਾ, ਸ੍ਰੀ ਸੁਨੀਲ ਬਿੱਲਾ, ਸ੍ਰੀ ਬਿੱਟੂ ਬਾਬਾ, ਸ੍ਰੀ ਰਮੇਸ਼ ਕੁਮਾਰ ਪੱਪੂ ਅਤੇ ਸ੍ਰੀ ਸੰਨੀ ਕੁਮਾਰ ਤੋਂ ਇਲਾਵਾ ਇਲਾਕਾ ਵਾਸੀ ਹਾਜਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img