More

    ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਕਾਰਨ 115 ਸੜਕਾਂ ਆਵਾਜਾਈ ਲਈ ਬੰਦ

    ਹਿਮਾਚਲ ਪ੍ਰਦੇਸ਼, 04 ਜੁਲਾਈ (ਬੁਲੰਦ ਆਵਾਜ਼ ਬਿਊਰੋ):-ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਨਾਲ ਘੱਟੋ-ਘੱਟ 115 ਸੜਕਾਂ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਸ਼ਿਮਲਾ ਵਿਚ ਮੌਸਮ ਵਿਭਾਗ ਦੇ ਦਫ਼ਤਰ ਨੇ ਸੰਤਰੀ ਅਲਰਟ ਜਾਰੀ ਕਰਦਿਆਂ ਸ਼ੁੱਕਰਵਾਰ ਤੱਕ ਇੱਕਾ-ਦੁੱਕਾ ਥਾਵਾਂ ‘ਤੇ ਭਾਰੀ ਮੀਂਹ ਤੇ ਗਰਜ ਨਾਲ ਛਿੱਟੇ ਪੈਣ ਦੀ ਚੇਤਾਵਨੀ ਦਿੱਤੀ ਹੈ। ਸੂਬਾਈ ਐਮਰਜੈਂਸੀ ਅਪਰੇਸ਼ਨ ਸੈਂਟਰ ਮੁਤਾਬਕ ਮੰਡੀ ਵਿਚ 107, ਚੰਬਾ ਵਿਚ ਚਾਰ, ਸੋਲਨ ਵਿਚ ਤਿੰਨ ਤੇ ਕਾਂਗੜਾ ਜ਼ਿਲ੍ਹੇ ਵਿਚ ਇਕ ਸੜਕ ਨੂੰ ਆਵਾਜਾਈ ਲਈ ਬੰਦ ਕੀਤਾ ਗਿਆ ਹੈ। ਮੀਂਹ ਕਰਕੇ 212 ਟਰਾਂਸਫਾਰਮਰਾਂ ਤੋਂ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ। ਚੰਡੀਗੜ੍ਹ ਮਨਾਲੀ ਚਾਰ ਮਾਰਗੀ ਸੜਕ ‘ਤੇ ਮੰਡੀ ਤੋਂ ਪੰਡੋਹ ਤੱਕ ਸੜਕ ਦੇ ਟੋਟੇ ‘ਤੇ ਤਰੇੜਾਂ ਉਭਰ ਆਈਆਂ ਹਨ। ਮੌਸਮ ਵਿਭਾਗ ਨੇ 6 ਤੇ 7 ਜੁਲਾਈ ਨੂੰ ਵੀ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img