More

    ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਪ੍ਰਾਪਤ ਕੀਤਾ ਪਹਿਲਾਂ ਸਥਾਨ

    ਅੰਮ੍ਰਿਤਸਰ, 4 ਅਗਸਤ (ਗਗਨ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਐਲ. ਐਲ. ਬੀ. (3 ਸਾਲਾ ਕੋਰਸ) ਸਮੈਸਟਰ 5ਵਾਂ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚ ਵਿਕੇਸ਼ ਸ਼ਰਮਾ ਨੇ ਯੂਨੀਵਰਸਿਟੀ ’ਚੋਂ 371 ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਜਦ ਕਿ ਹੋਰਨਾਂ ਵਿਦਿਆਰਥੀਆਂ ’ਚ ਰਮਨਪ੍ਰੀਤ ਕੌਰ ਨੇ 361 ਅੰਕਾਂ ਨਾਲ ਤੀਜਾ, ਆਂਚਲ ਵਧਵਾ ਨੇ 353 ਅੰਕ ਨਾਲ 6ਵਾਂ ਅਤੇ ਸਲੋਨੀ ਸ਼ਰਮਾ ਨੇ 347 ਅੰਕਾਂ ਨਾਲ 9ਵਾਂ ਸਥਾਨ ਪ੍ਰਾਪਤ ਕੀਤਾ ਹੈ।

    ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਦਿੰਦਿਆਂ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਸੰਸਥਾ ਯਤਨਸ਼ੀਲ ਹੈ ਕਿ ਹਰ ਵਿਦਿਆਰਥੀ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਆਪਣਾ ਮੁਕਾਮ ਹਾਸਲ ਕਰ ਸਕੇ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀਆਂ ਨਿਭਾਅ ਸਕੇ। ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img