ਅੰਮ੍ਰਿਤਸਰ ਪੰਜਾਬ ਮੁੱਖ ਖਬਰਾਂ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਦਹੀਆ ਜ਼ਿੰਮੇਵਾਰ- ਮਜੀਠੀਆ by Bulandh-Awaaz Aug 11, 2020 0 Comment ਅੰਮ੍ਰਿਤਸਰ, 11 ਅਗਸਤ (ਰਛਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਜ਼ਹਿਰੀਲੀ ਸ਼ਰਾਬ ਕਾਰਨ ਤਰਨਤਾਰਨ ਜ਼ਿਲ੍ਹੇ ‘ਚ ਹੋਈਆਂ ਮੌਤਾਂ ਲਈ ਗਬਨ ਵਰਗੇ ਕਈ ਦੋਸ਼ਾਂ ‘ਚ ਘਿਰੇ ਐੱਸ. ਐੱਸ. ਪੀ. ਧਰੁਵ ਦਹੀਆ ਕਥਿਤ ਤੌਰ ‘ਤੇ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਦੀ ਮਿਲੀ ਭੁਗਤ ਨਾਲ ਹੀ ਇਹ ਮੌਤਾਂ ਹੋਈਆਂ ਹਨ। ਇਸ ਲਈ ਉਨ੍ਹਾਂ ਖ਼ਿਲਾਫ਼ ਧਾਰਾ 302 ਤਹਿਤ ਪਰਚਾ ਦਰਜ ਹੋਣਾ ਚਾਹੀਦਾ ਹੈ।