27.9 C
Amritsar
Monday, June 5, 2023

1 ਲੱਖ ਰੁਪਏ ਦੇ ਇਨਾਮ ਦੇ ਬਾਵਜੂਦ ਮਹਿਰਾਜ ਰੈਲੀ ਚ’ ਪਹੁੰਚਿਆ ਲੱਖਾ ਸਿਧਾਣਾ, ਵਧਾਇਆ ਕਿਸਾਨਾਂ ਦਾ ਹੌਂਸਲਾ

Must read

ਬਠਿੰਡਾ ਦੇ ਪਿੰਡ ਮਹਿਰਾਜ ਵਿਚ ਕੀਤੀ ਜਾ ਰਹੀ ਰੈਲੀ ਵਿਚ ਲੱਖਾ ਸਿਧਾਣਾ ਨੇ ਪਹੁੰਚ ਕੇ ਕਿਸਾਨਾਂ ਦਾ ਹੌਂਸਲਾ ਵਧਾਇਆ। ਇਸ ਰੈਲੀ ਵਿਚ ਵੱਡੀ ਗਿਣਤੀ ਨੌਜਾਵਾਨ ਤੇ ਕਿਸਾਨ ਸ਼ਾਮਲ ਹੋਏ ਹਨ। ਓਧਰ ਇਹ ਵੀ ਚਰਚਾ ਹੈ ਕਿ ਲਾਲ ਕਿਲੇ ਉੱਤੇ ਵਾਪਰੀ ਘਟਨਾ ਸਬੰਧੀ ਮਾਮਲੇ ਵਿਚ ਲੱਖਾ ਸਿਧਾਣਾ ਦੀ ਅੱਜ ਗ੍ਰਿਫਤਾਰੀ ਹੋ ਸਕਦੀ ਹੈ।

ਬੇਸ਼ੱਕ ਇਸ ਬਾਰੇ ਪੰਜਾਬ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਦਿੱਲੀ ਪੁਲਸ ਨੇ ਕੋਈ ਰਾਬਤਾ ਨਹੀਂ ਕੀਤਾ ਪਰ ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦਿੱਲੀ ਪੁਲਸ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ । ਦਿੱਲੀ ਪੁਲਸ ਦਾ ਖੁਫੀਆ ਤੰਤਰ ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਸਰਗਰਮ ਹੈ । ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਖੇ ਹੋਈ ਕਿਸਾਨ ਟਰੈਕਟਰ ਰੈਲੀ ਦੌਰਾਨ ਹਿੰਸਾ ਭੜਕਾਉਣ ਲਈ ਦੇ ਦੋਸ਼ ਵਿਚ ਦਿੱਲੀ ਪੁਲਸ ਨੂੰ ਭਾਲ ਜਾਰੀ ਹੈ । ਬੀਤੀ ਰਾਤ ਗੈਂਗਸਟਰ ਤੋਂ ਸਮਾਜ ਸੇਵੀ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੇ ਬਠਿੰਡਾ ਜ਼ਿਲੇ ਦੇ ਮਹਿਰਾਜ ਵਿਖੇ ਖੇਤੀ ਅੰਦੋਲਨ ਦੇ ਸਮਰਥਨ ਵਿਚ ਇਕ ਰੈਲੀ ਬੁਲਾਈ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਿੰਡ 23 ਫਰਵਰੀ ਨੂੰ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ ਇਕ ਰੈਲੀ ਕਰਨ ਦਾ ਸੱਦਾ ਦਿੱਤਾ ਸੀ।

ਦੱਸ ਦਈਏ ਕਿ ਸਿਧਾਨਾ ਨੇ ਸ਼ੁੱਕਰਵਾਰ ਰਾਤ ਨੂੰ ਪੋਸਟ ਕੀਤੀ ਇਕ ਫੇਸਬੁੱਕ ਵੀਡੀਓ ਵਿਚ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਠਿੰਡਾ ਜ਼ਿਲ੍ਹਾ ਹੈੱਡਕੁਆਰਟਰ ਤੋਂ 35 ਕਿਲੋਮੀਟਰ ਦੂਰ ਮਹਿਰਾਜ ਦੀ ਅਨਾਜ ਮੰਡੀ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਖੇਤ ਯੂਨੀਅਨ ਨੇਤਾਵਾਂ ਨੂੰ ਤਿੰਨ ਫਾਰਮ ਕਾਨੂੰਨਾਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਲਈ ਕੇਂਦਰ ਵਿਰੁੱਧ ਇਕਜੁੱਟ ਰਹਿਣਾ ਚਾਹੀਦਾ ਹੈ। ਦੱਸ ਦਈਏ ਕਿ ਲੱਖਾ ਸਿਧਾਣਾ ਉੱਤੇ ਦਿੱਲੀ ਪੁਲਸ ਵਲੋਂ 1 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੈ।

- Advertisement -spot_img

More articles

- Advertisement -spot_img

Latest article