ਲੁਧਿਆਣਾ 07 ਮਾਰਚ (ਹਰਮਿੰਦਰ ਮੱਕੜ) – ਪੁਰਾਣੀ ਪੈਨਸਨ ਸਕੀਮ ਲਾਗੂ ਕਰਨ ਦਾ ਵਾਅਦਾ ਕਰਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਿਮਾਚਲ ਪ੍ਰਦੇਸ ਅਤੇ ਗੁਜਰਾਤ ਦੀਆ ਚੋਣਾ ਦੋਰਾਨ ਵੀ ਮੁਲਾਜਮਾਂ ਦੀਆ ਵੋਟਾ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੈਬਨਿਟ ਵਿੱਚ ਪਾਸ ਕਰਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੋਟੀਫਿਕੇਸਨ ਕੀਤਾ ਗਿਆ ਸੀ।ਪ੍ਰਤੂੰ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਅਜੇ ਤੱਕ 2004 ਤੋ ਬਾਅਦ ਵਿੱਚ ਸਰਕਾਰੀ ਸੇਵਾ ਵਿੱਚ ਆਏ ਸਰਕਾਰੀ ਮੁਲਾਜਮਾਂ ਤੇ ਪੁਰਾਣੀ ਪੈਨਸਨ ਸਕੀਮ ਲਾਗੂ ਨਹੀਂ ਕੀਤੀ ਗਈ.,ਜਿਸ ਕਾਰਨ ਐਨ.ਪੀ.ਐਸ ਸਕੀਮ ਆਉਂਦੇ ਸੂਬੇ ਦੇ ਕਰੀਬ 1 ਲੱਖ 92 ਹਾਜਰ ਮੁਲਾਜਮਾਂ ਅੰਦਰ ਆਪ ਸਰਕਾਰ ਖਿਲਾਫ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ ।ਇਸ ਸਬੰਧੀ ਸੁਖਜੀਤ ਸਿੰਘ,ਜਗਤਾਰ ਸਿੰਘ ਰਾਜੋਆਣਾ,ਸੰਦੀਪ ਭੰਬਕ ਅਤੇ ਰਵਿੰਦਰਪਾਲ ਸਿੰਘ ਢਿੱਲੋਂ ਨੇ ਪ੍ਰੇਸ ਦੇ ਚੋਣਵੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਉਸ ਤੋਂ ਬਾਅਦ ਪੰਜਾਬ ਸਰਕਾਰ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਜੋ ਕਿ ਇਕ ਹਾਸੋ ਹੀਨੀ ਗੱਲ ਕੀਤੀ ਹੈ। ਇਸ ਮੌਕੇ ਰਾਕੇਸ਼ ਕੁਮਾਰ, ਕੁਲਜਿੰਦਰ ਸਿੰਘ ਬੱਦੋਵਾਲ, ਜਗਰੂਪ ਢਿਲੋ, ਸਤਵੀਰ ਰੌਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਰਤ ਦੀ ਪਹਿਲੀ ਸਰਕਾਰ ਹੈ ਜਿਸ ਦੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਕਰਨ ਉਪਰੰਤ ਕਮੇਟੀ ਦਾ ਗਠਨ ਕੀਤਾ ਹੈ ਇਸ ਤੋਂ ਇਲਾਵਾ ਸੰਦੀਪ ਭੁਬੰਕ ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੀ.ਪੀ.ਐਫ.ਕਰਮਚਾਰੀ ਯੂਨੀਅਨ ਦੇ ਝੰਡੇ ਹੇਠ ਜਲੰਧਰ ਵਿਖੇ ਸੂਬਾ ਪੱਧਰੀ ਝੰਡਾ ਮਾਰਚ ਮਿਤੀ 10-03-2023 ਕੀਤਾ ਜਾ ਰਿਹਾ ਹੈ ਜਿਸ ਜਿਲਾ ਲੁਧਿਆਣਾ ਤੋਂ ਭਾਰੀ ਗਿਣਤੀ ਵਿੱਚ ਮੋਟਰਸਾਈਕਲਾਂ ਅਤੇ ਗੱਡੀਆਂ ਲੈ ਕੇ ਮੁਲਾਜ਼ਮ ਭਾਗ ਲੈਣਗੇ।ਜਿਸ ਦਾ ਖਮਇਆਜਾ ਪੰਜਾਬ ਸਰਕਾਰ ਨੂੰ ਲੋਕ ਸਭਾ ਹਲਕਾ ਜੰਲਧਰ ਦੀ ਜ਼ਿਮਨੀ ਚੋਣ ਵਿਚ ਭੁਗਤਣਾ ਪਵੇਗਾ।