27.9 C
Amritsar
Monday, June 5, 2023

2020 ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਬਜ਼ੁਰਗ ਸਿੱਖ ਦੇ ਹੱਕ ‘ਚ ਆਏ ਐਮ.ਐਲ.ਏ ਸੁਖਪਾਲ ਸਿੰਘ ਖਹਿਰਾ

Must read

ਬੀਤੇ ਦਿਨੀਂ ਪੰਜਾਬ ਪੁਲਸ ਵੱਲੋਂ ਯੂਏਪੀਏ ਕਾਨੂੰਨ ਅਧੀਨ ਗ੍ਰਿਫਤਾਰ ਕੀਤੇ ਗਏ ਸਿੱਖ ਜੋਗਿੰਦਰ ਸਿੰਘ ਗੁੱਜਰ ਦੇ ਹੱਕ ਵਿਚ ਸੁਖਪਾਲ ਸਿੰਘ ਖਹਿਰਾ ਨੇ ਅਵਾਜ਼ ਚੁੱਕਦਿਆਂ ਇਸ ਗ੍ਰਿਫਤਾਰੀ ਦੀ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਪੁਲਸ ਨੇ ਜੋਗਿੰਦਰ ਸਿੰਘ ਨੂੰ ਭਾਰਤ ਖਿਲਾਫ ਜੰਗ ਛੇੜਨ ਅਤੇ ਦੇਸ਼ ਧ੍ਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਜੋਗਿੰਦਰ ਸਿੰਘ ਬੀਤੇ ਕਈ ਸਾਲਾਂ ਤੋਂ ਇਟਲੀ ਵਿਚ ਰਹਿ ਰਿਹਾ ਸੀ ਅਤੇ ਪਿਛਲੇ ਦਿਨੀਂ ਉਹ ਪੰਜਾਬ ਆਇਆ ਸੀ। ਪੰਜਾਬ ਪੁਲਸ ਨੇ ਉਸਨੂੰ ਉਸਦੇ ਪਿੰਡਾ ਅਕਲਾ ਤੋਂ ਗ੍ਰਿਫਤਾਰ ਕੀਤਾ ਹੈ। ਜੋਗਿੰਦਰ ਸਿੰਘ ਖਿਲਾਫ ਕਪੂਰਥਲਾ ਦੇ ਭੋਲੱਥ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਜੋਗਿੰਦਰ ਸਿੰਘ ਸਿੱਖਸ ਫਾਰ ਜਸਟਿਸ ਜਥੇਬੰਦੀ ਦਾ ਮੈਂਬਰ ਹੈ ਜੋ ਸੰਯੁਕਤ ਰਾਸ਼ਟਰ ਦੇ ਨਿਯਮਾਂ ਮੁਤਾਬਕ ਪੰਜਾਬ ਦੀ ਅਜ਼ਾਦੀ ਲਈ ਰਾਇਸ਼ੁਮਾਰੀ ‘ਰੈਫਰੈਂਡਮ 2020’ ਕਰਾਉਣ ਦੀ ਮੰਗ ਕਰ ਰਹੀ ਹੈ। ਭਾਰਤ ਸਰਕਾਰ ਨੇ ਸਿੱਖਸ ਫਾਰ ਜਸਟਿਸ ‘ਤੇ ਪਾਬੰਦੀ ਲਾਈ ਹੋਈ ਹੈ। ਪੁਲਸ ਨੇ ਜੋਗਿੰਦਰ ਸਿੰਘ ਕੋਲੋਂ ਮੋਬਾਈਲ ਵਿਚੋਂ ਕੁੱਝ ਤਸਵੀਰਾਂ ਅਤੇ ਸਾਹਿਤ ਮਿਲਣ ਦਾ ਦਾਅਵਾ ਕੀਤਾ ਹੈ ਅਤੇ ਇਸ ਅਧਾਰ ‘ਤੇ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਗ੍ਰਿਫਤਾਰੀ ਦਾ ਵਿਰੋਧ ਕਰਦਿਆਂ ਭੋਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਕਿ 65 ਸਾਲਾ ਬਜ਼ੁਰਗ ਪਿਛਲੇ 18 ਸਾਲਾਂ ਤੋਂ ਇਟਲੀ ਵਿਚ ਰਹਿ ਰਿਹਾ ਸੀ, ਜੋ ਅਨਪੜ੍ਹ ਹੈ ਅਤੇ ਦਿਲ ਦੇ ਰੋਗ ਦਾ ਮਰੀਜ਼ ਹੈ ਤੇ ਉਸਦਾ ਜ਼ਿੰਦਗੀ ਵਿਚ ਕੋਈ ਵੀ ਅਪਰਾਧਕ ਰਿਕਾਰਡ ਨਹੀਂ ਹੈ। ਉਹਨਾਂ ਕਿਹਾ ਕਿ ਪਿੰਡ ਦੇ ਲੋਕਾਂ ਅਤੇ ਪਰਿਵਾਰ ਵਲੋਂ ਇਨਸਾਫ ਲਈ ਉਹਨਾਂ ਤੱਕ ਪਹੁੰਚ ਕੀਤੀ ਗਈ ਹੈ ਅਤੇ ਲੋਕ ਉਸਦੀ ਬੇਗੁਨਾਹੀ ਦੀ ਗਵਾਹੀ ਭਰ ਰਹੇ ਹਨ।

ਧੰਨਵਾਦ ਸਹਿਤ ਅੰਮ੍ਰਿਤਸਰ ਟਾਈਮਜ਼ 

- Advertisement -spot_img

More articles

- Advertisement -spot_img

Latest article