ਪੀ.ਟੀ.ਐਮ. ਵਿੱਚ ਮਾਪਿਆਂ ਨੇ ਲਿਆ ਉਤਸ਼ਾਹ ਨਾਲ ਹਿੱਸਾ
ਅੰਮ੍ਰਿਤਸਰ, 30 ਸਤੰਬਰ (ਗਗਨ) – ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਿਦਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਿਦਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਸਤੰਬਰ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਪ੍ਰਾਪਤੀਆਂ ਅਤੇ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਦੇ ਮਨੋਰਥ ਨਾਲ ਅੱਪਰ ਪ੍ਰਾਇਮਰੀ ਸਕੂਲਾਂ ਦੀਆਂ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਹਰਭਗਵੰਤ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਅੱਜ ਦੋ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਸਤੰਬਰ ਪ੍ਰੀਖਿਆ ਦੇ ਬਿਹਤਰ ਅਤੇ ਕਮਜੋਰ ਪੱਖਾਂ ਤੋਂ ਜਾਣੂ ਕਰਵਾਇਆ ਗਿਆ ਤਾਂ ਜੋ ਵਿਦਿਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜੋਰ ਪ੍ਰਾਪਤੀਆਂ ‘ਚ ਸੁਧਾਰ ਕੀਤਾ ਜਾ ਸਕੇ।
ਮਾਪੇ ਅਧਿਆਪਕ ਮਿਲਣੀ ਦੌਰਾਨ ਭਾਰੀ ਉਤਸ਼ਾਹ ਨਾਲ ਹਿੱਸਾ ਲੈਂਦਾ ਲੈਂਦਿਆਂ ਮਾਪਿਆਂ ਨੇ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ।ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁੰਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਹਰ ਸਕੂਲ ਵੱਲੋਂ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਅ ਪ੍ਰਾਪਤ ਕਰਨ ਲਈ ਇੱਕ ਸੁਝਾਅ ਬਾਕਸ ਵੀ ਉਪਲਬਧ ਕਰਵਾਇਆ ਗਿਆ ਤਾਂ ਕਿ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਵਾਂ ਅਨੁਸਾਰ ਵਿਿਦਆਰਥੀਆਂ ਦੀ ਪੜ੍ਹਾਈ ਅਤੇ ਸਕੂਲ ਬਿਹਤਰੀ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਿਹਤਰੀਨ ਬਣਾਇਆ ਜਾ ਸਕੇ। ਵੱਖ-ਵੱਖ ਸਕੂਲਾਂ ‘ਚ ਮਾਪਿਆਂ ਨੂੰ ਪ੍ਰੋਜੈਕਟਰਾਂ ਤੇ ਐਲਈਡੀਜ਼ ਰਾਹੀਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਤੋਂ ਜਾਣੂ ਕਰਵਾਇਆ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਸਥਾਪਤ ਨਵੀਆਂ ਸਹੂਲਤਾਂ ਬਾਰੇ ਦੱਸਿਆ ਗਿਆ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ 12 ਨਵੰਬਰ ਨੂੰ ਹੋਣ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।ਇਸ ਸਰਵੇਖਣ ਦੀ ਅਹਿਮੀਅਤ ਤੋਂ ਮਾਪਿਆਂ ਨੂੰ ਜਾਣੂ ਕਰਵਾਉਂਦਿਆਂ ਬੱਚਿਆਂ ਨੂੰ ਇਸ ਦੀ ਤਿਆਰੀ ਬਾਰੇ ਪ੍ਰੇਰਿਤ ਕਰਨ ਲਈ ਕੀਤਾ ਗਿਆ। ਵਿਭਾਗ ਵੱਲੋਂ ਇਸ ਸਰਵੇਖਣ ਦੀ ਕਰਵਾਈ ਜਾ ਰਹੀ ਤਿਆਰੀ ਬਾਰੇ ਵੀ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਪੜ੍ਹੋ ਪੰਜਾਬ ਪ੍ਰਾਜੈਕਟ ਅਧੀਨ ਕੰਮ ਕਰਦੇ ਜਿਲ੍ਹਾ ਅਤੇ ਬਲਾਕ ਮੈਂਟਰ ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਸਹਿਯੋਗ ਦਿੱਤਾ। ਇਸ ਸਮੇਂ ਉਨ੍ਹਾਂ ਨਾਲ ਪ੍ਰਿੰਸੀਪਲ ਬਲਰਾਜ ਸਿੰਘ ਢਿੱਲੋਂ ਡੀ ਐੱਸ ਐੱਮ,ਨਰਿੰਦਰ ਸਿੰਘ ਜ਼ਿਲਾ ਮੈਂਟਰ ਕੋਆਰਡੀਨੇਟਰ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਰਾਜਦੀਪ ਸਿੰਘ ਹਾਜਰ ਸਨ।