ਅੰਮ੍ਰਿਤਸਰ, 1 ਦਿਸੰਬਰ (ਬੁਲੰਦ ਆਵਾਜ਼ ਬਿਓਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਵਿਭਾਗਾਂ ਵਿੱਚ ਚੱਲ ਰਹੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਵਿਜੀਲੈਂਸ ਵਿਭਾਗ ਨੂੰ ਸਖ਼ਤੀ ਵਰਤਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ ਪਬਲਿਕ ਦਾ ਕੋਈ ਵੀ ਕੰਮ ਕਰਨ ਲਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਪਬਲਿਕ ਨੂੰ ਇਸ ਬਾਰੇ ਤੁਰੰਤ ਵਿਜੀਲੈਂਸ ਵਿਭਾਗ ਨੂੰ ਸੂਚਿਤ ਕਰਨ ਦੇ ਹੁਕਮ ਵੀ ਸਮੇਂ ਸਮੇਂ ਤੇ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਈ ਜਾ ਸਕੇ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿੱਚ ਤੈਨਾਤ ਡਾਕਟਰਾਂ ਨੂੰ ਪ੍ਰਾਈਵੇਟ ਪ੍ਰੈਕਟਿਸ ਨਾ ਕਰਨ ਦੀ ਸੂਰਤ ਵਿੱਚ ਐਨ ਪੀ ਏ ਜਾਰੀ ਕੀਤਾ ਜਾਂਦਾ ਹੈ ਪਰ ਵੇਖਣ ਵਿੱਚ ਆਇਆ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਤੈਨਾਤ ਸਰਕਾਰੀ ਡਾਕਟਰਾਂ ਵਲੋਂ ਐਨ ਪੀ ਏ ਲੈਣ ਦੇ ਬਾਵਜੂਦ ਵੀ ਸ਼ਰੇਆਮ ਪ੍ਰਾਈਵੇਟ ਪ੍ਰੈਕਟਿਸ ਕੀਤੀ ਜਾ ਰਹੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਵਿਜੀਲੈਂਸ ਵਿਭਾਗ ਨੂੰ ਚਾਹੀਦਾ ਹੈ ਕਿ ਸਮੇ ਸਮੇ ਤੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਦਿੱਤੇ ਜਾ ਰਹੇ ਬਿਆਨਾਂ ਦੀ ਪਾਲਣਾ ਜਰੂਰ ਕਰਨ ਮਾਮਲਾ ਬੀਤੇ ਦਿਨੀਂ ਪੱਤਰਕਾਰਾਂ ਨੂੰ ਮਿਲੀ ਜਾਣਕਾਰੀ ਤਹਿਤ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਤੈਨਾਤ ਡਾ. ਜਸਪਾਲ ਸਿੰਘ ਹੱਡੀਆਂ ਦੀ ਵਾਰਡ ਨੰਬਰ 3 ਦੇ ਇੰਚਾਰਜ ਪਿਛਲੇ ਕਾਫੀ ਲੰਬੇ ਸਮੇਂ ਤੋਂ ਆਪਣੇ ਡਿਊਟੀ ਤੋਂ ਬਾਅਦ ਸ਼ਾਮ ਦੇ ਵੇਲੇ ਆਪਣੀ ਰਿਹਾਇਸ਼ ਗੇਟ ਹਕੀਮਾਂ ਵਾਲਾ ਵਿਖੇ ਰੋਜ਼ਾਨਾ ਪ੍ਰਾਈਵੇਟ ਪ੍ਰੈਕਟਿਸ ਕਰਦੇ ਹਨ ਅਤੇ ਪ੍ਰਤੀ ਮਰੀਜ ਪਾਸੋ 200 ਰੁਪਏ ਦੇ ਹਿਸਾਬ ਨਾਲ ਫੀਸ ਲਈ ਜਾਂਦੀ ਹੈ ਜਿਸ ਦੌਰਾਨ ਡਾ ਜਸਪਾਲ ਸਿੰਘ ਨੂੰ ਪੱਤਰਕਾਰਾਂ ਵਲੋਂ ਪ੍ਰਾਈਵੇਟ ਪ੍ਰੈਕਟਿਸ ਕਰਦੇ ਹੋਏ ਕੈਮਰੇ ਵਿੱਚ ਕੈਦ ਕਰ ਲਿਆ ਪ੍ਰਾਈਵੇਟ ਪ੍ਰੈਕਟਿਸ ਦਾ ਮਾਮਲਾ ਪੰਜਾਬ ਦੇ ਮੁੱਖ ਮੰਤਰੀ, ਵਿਜੀਲੈਂਸ ਵਿਭਾਗ,ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਹੁਣ ਵੇਖਣਾ ਇਹ ਹੈ ਕਿ ਉੱਚ ਅਧਿਕਾਰੀਆਂ ਵਲੋਂ ਸ਼ਰੇਆਮ ਪ੍ਰਾਈਵੇਟ ਪ੍ਰੈਕਟਿਸ ਕਰਨ ਵਾਲੇ ਸਰਕਾਰੀ ਡਾਕਟਰਾਂ ਖ਼ਿਲਾਫ਼ ਕੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਇਸ ਸੰਬੰਧੀ ਜਦੋ ਡਾ. ਜਸਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਉਹ ਸਮਾਜ ਸੇਵਾ ਕਰਦੇ ਹਨ ਅਤੇ ਗਰੀਬ ਪਰਿਵਾਰ ਦੇ ਮਰੀਜਾਂ ਦੇ ਇਲਾਜ਼ ਲਈ ਇੱਕ ਲੱਖ ਰੁਪਏ ਤੱਕ ਦੀ ਮਦਦ ਵੀ ਕਰਦੇ ਹਨ ਪਰ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ 200 ਰੁਪਏ ਪ੍ਰਤੀ ਮਰੀਜ਼ ਕੋਲੋ ਲੈਣੇ ਇਹ ਕਿਹੜੀ ਸਮਾਜ ਸੇਵਾ ਹੈ।