ਭਿੱਖੀਵਿੰਡ, 6 ਜੂਨ (ਜੰਡ ਖਾਲੜਾ) – ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਚੋਣ ਵਾਅਦੇ ਪੂਰੇ ਨਾ ਕਰਨ ਸਕਣਾ ਕੈਪਟਨ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਦੀ ਮਿਸਾਲ ਹੈ। ਕਾਂਗਰਸ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਾਬਤ ਹੋਈ ਹੈ ਜੋ ਕਿ ਝੂਠੀਆਂ ਸਹੁੰਆਂ ਖਾ ਕੇ ਤੇ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਠੱਗ ਤੇ ਬਣਾਈ ਗਈ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਮਲਕੀਤ ਸਿੰਘ ਦੇ ਗ੍ਰਹਿ ਪਿੰਡ ਚੂੰਗ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਆਗੂ ਗੁਰਦੇਵ ਸਿੰਘ ਲਾਖਣਾ ਨੇ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨਾ ਪੰਜਾਬ ਦੇ ਵੋਟਰਾਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਝੂਠ ਬੋਲਣ ਵਾਲੇ ਲੋਕ ਇੱਕ ਵਾਰ ਤਾਂ ਵੋਟਾਂ ਧੋਖੇ ਨਾਲ ਲੈ ਲੈਣਗੇ ਪਰ ਆਉਣ ਵਾਲੇ ਸਮੇਂ ਅੰਦਰ ਇਨ੍ਹਾਂ ਆਗੂਆਂ ਨੂੰ ਜਵਾਬ ਦੇਣਾ ਔਖਾ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਲੋਕਾਂ ਨੂੰ ਬਣਦੀਆਂ ਸਾਰੀਆਂ ਮਿਆਰੀ ਸਹੂਲਤਾਂ ਦੇ ਰਹੀ ਹੈ। ਹੁਣ ਦੋ ਹਜਾਰ ਬਾਈ ਵਿੱਚ ਲੋਕ ਇਨ੍ਹਾਂ ਸਰਕਾਰਾਂ ਦੇ ਸਿਆਸੀ ਜ਼ੁਲਮੀਆਂ ਵਿੱਚ ਨਹੀਂ ਆਉਣਗੇ ਤੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਤੱਤਪਰ ਹਨ। ਇਸ ਮੌਕੇ ਉਨ੍ਹਾਂ ਨਾਲ ਗੁਰਮੀਤ ਸਿੰਘ, ਜੱਸਾ ਸਿੰਘ, ਦਰਸ਼ਨ ਸਿੰਘ, ਰਾਜਬੀਰ ਸਿੰਘ, ਬਲਦੇਵ ਸਿੰਘ, ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ, ਸੁਰਜੀਤ ਸਿੰਘ, ਹਿਰਦੇਪਾਲ ਸਿੰਘ, ਹਰਜਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਸਾਹਿਬ ਸਿੰਘ, ਨਿਰਵੈਲ ਸਿੰਘ ਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।