2022 ਵਿੱਚ ਅਕਾਲੀ ਬਸਪਾ ਸਰਕਾਰ ਆਉਣ ਤੇ ਹਰ ਤਰ੍ਹਾਂ ਦਾ ਮਾਫ਼ੀਆ ਖ਼ਤਮ ਕੀਤਾ ਜਾਵੇਗਾ – ਗਿੱਲ

2022 ਵਿੱਚ ਅਕਾਲੀ ਬਸਪਾ ਸਰਕਾਰ ਆਉਣ ਤੇ ਹਰ ਤਰ੍ਹਾਂ ਦਾ ਮਾਫ਼ੀਆ ਖ਼ਤਮ ਕੀਤਾ ਜਾਵੇਗਾ – ਗਿੱਲ

ਅੰਮ੍ਰਿਤਸਰ, 4 ਜੁਲਾਈ (ਗਗਨ) – ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ ਸਰਦਾਰ ਤਲਬੀਰ ਸਿੰਘ ਗਿੱਲ ਨੇ ਕਿਹਾ ਹੈ ਕਿ 2022 ਵਿੱਚ ਅਕਾਲੀ ਬਸਪਾ ਦੀ ਸਰਕਾਰ ਆਉਣ ਤੇ ਹਰ ਤਰ੍ਹਾਂ ਦਾ ਮਾਫ਼ੀਆ ਖ਼ਤਮ ਕੀਤਾ ਜਾਵੇਗਾ । ਵਿਧਾਨ ਸਭਾ ਹਲਕਾ ਦੱਖਣੀ ਦੇ ਬਸਪਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਨਰਿੰਦਰ ਸਿੰਘ ਦੇ ਗ੍ਰਹਿ ਵਿਖੇ ਰੱਖੀ ਅਕਾਲੀ ਬਸਪਾ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਦਾਰ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਅੱਜ ਕਾਂਗਰਸ ਦੀ ਸਰਕਾਰ ਵਿੱਚ ਹਰ ਤਰ੍ਹਾਂ ਦਾ ਮਾਫ਼ੀਆ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ ਜਿਵੇਂ ਕਿ ਰੇਤ ਮਾਫ਼ੀਆ ਸ਼ਰਾਬ ਮਾਫ਼ੀਆ ਡਰੱਗ ਮਾਫ਼ੀਆ ਟਰਾਂਸਪੋਰਟ ਮਾਫ਼ੀਆ ਆਦਿ ਸ਼ਾਮਿਲ ਹਨ ਜਿਨ੍ਹਾਂ ਨੂੰ ਅਕਾਲੀ ਸਰਕਾਰ ਬਣਨ ਤੇ ਖ਼ਤਮ ਕੀਤਾ ਜਾਵੇਗਾ ਸ: ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ ਤੇ ਰੇਤ ਮਾਫੀਆ ਅੱਜ ਪੂਰੇ ਜੋਬਨ ਤੇ ਹੈ ਉਨ੍ਹਾਂ ਕਿਹਾ ਕਿ ਅਗਰ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਰੇਤ ਮਾਫੀਆ ਵੱਲੋਂ ਕੀਤੀ ਜਾ ਰਹੀ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕੀਤਾ ਹੈ ਤਾਂ ਉਲਟਾ ਕੈਪਟਨ ਨੇ ਸੁਖਬੀਰ ਸਿੰਘ ਬਾਦਲ ਤੇ ਹੀ ਪਰਚਾ ਦੇ ਦਿੱਤਾ ਜਦੋਂ ਕਿ ਪਰਚਾ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਤੇ ਬਣਦਾ ਸੀ ਉਨ੍ਹਾਂ ਕਿਹਾ ਕਿ ਸਰਕਾਰ ਜਿੰਨੇ ਮਰਜ਼ੀ ਪਰਚੇ ਦਰਜ ਕਰ ਲਵੇ ਅਕਾਲੀ ਦਲ ਹਮੇਸ਼ਾਂ ਲੋਕਾਂ ਦੀ ਅਵਾਜ ਬਣ ਕੇ ਲੋਕਾਂ ਦੀਆਂ ਸਮੱਸਿਆਵਾਂ ਜੱਗ ਜ਼ਾਹਰ ਕਰਦਾ ਰਹੇਗਾ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਤਾਂ ਲੋਕਾਂ ਨੂੰ ਝੂਠ ਬੋਲ ਕੇ ਸਰਕਾਰ ਬਣਾ ਲਈ ਹੈ ਪਰ ਹੁਣ ਲੋਕ ਕਾਂਗਰਸ ਦੇ ਝੂਠੇ ਲਾਰਿਆਂ ਵਿਚ ਨਹੀਂ ਆਉਣਗੇ ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਨਾ ਮਿਲਣ ਕਰਕੇ ਮਜਬੂਰਨ ਆਪਣੇ ਪੁੱਤਾਂ ਵਾਂਗ ਪਾਲੀ ਫਸਲ ਨੂੰ ਵਾਹੁਣ ਲਈ ਮਜਬੂਰ ਹਨ ਜਿਸ ਲਈ ਸਿੱਧੇ ਤੌਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ । ਉਨ੍ਹਾਂ ਕਿਹਾ ਕਿ ਅੱਜ ਲੋਕ ਬਾਦਲ ਸਰਕਾਰ ਨੂੰ ਯਾਦ ਕਰ ਰਹੇ ਹਨ ਕਿਉਂਕਿ ਦੱਸ ਸਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ 24 ਘੰਟੇ ਬਿਜਲੀ ਸਪਲਾਈ ਮਿਲਦੀ ਸੀ ਅਤੇ ਕਿਸਾਨਾਂ ਨੂੰ ਪੂਰੀ 8 ਘੰਟੇ ਬਿਜਲੀ ਸਪਲਾਈ ਮਿਲਦੀ ਸੀ ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਸੁਖਦੇਵ ਸਿੰਘ ਹਰਚਰਨ ਸਿੰਘ ਜਗਤਾਰ ਸਿੰਘ ਕੁਲਵਿੰਦਰ ਸਿੰਘ ਦਲਜੀਤ ਸਿੰਘ ਕਸ਼ਮੀਰ ਸਿੰਘ ਰੇਸ਼ਮ ਕੁਮਾਰ ਮੁਖਤਿਆਰ ਸਿੰਘ ਰੂਬੀ ਸਰਪੰਚ ਸੁਖਪਾਲ ਸਿੰਘ ਗੁਰਪ੍ਰੀਤ ਸਿੰਘ ਸਤਨਾਮ ਸਿੰਘ ਨਿਸ਼ਾਨ ਸਿੰਘ ਸਰੂਪ ਸਿੰਘ ਦਵਿੰਦਰ ਸਿੰਘ ਕੰਵਲਜੀਤ ਸਿੰਘ ਜਸਵੰਤ ਸਿੰਘ ਪਰਮਜੀਤ ਸਿੰਘ ਸੁਖਦੇਵ ਸਿੰਘ ਮਨਜੀਤ ਸਿੰਘ ਆਦਿ ਆਗੂ ਹਾਜ਼ਰ ਸਨ।

Bulandh-Awaaz

Website: