ਅੰਮ੍ਰਿਤਸਰ, 31 ਮਾਰਚ (ਕੇ ਰੰਧਾਵਾ) – ਜਲ ਸਰੋਤ ਵਿਭਾਗ ਅੰਮ੍ਰਿਤਸਰ ਦੇ ਬਾਰੀ ਦੁਆਬ ਮੰਡਲ ਤੋਂ ਬਤੌਰ ਸੀਨੀਅਰ ਸਹਾਇਕ ਦੇ ਅਹੁਦੇ ਤੇ ਲਗਭਗ 35 ਸਾਲ ਸਰਕਾਰੀ ਸੇਵਾ ਨਿਭਾਉਣ ਉਪਰੰਤ ਅਜ ਹਰਜਾਪ ਸਿੰਘ ਸੇਵਾ ਮੁਕਤ ਹੋ ਗਏ ਹਨ।ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਮੂੰਹ ਸਟਾਫ ਵੱਲੋ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।ਜਿਸ ਵਿੱਚ ਸਮੂੰਹ ਸਟਾਫ ਤੋਂ ਇਲਾਵਾ ਮਹਿਕਮੇ ਦੇ ਉਚ ਅਧਿਕਾਰੀ ਨਿਗਰਾਨ ਇੰਜੀਨੀਅਰ ਜਗਦੀਸ਼ ਰਾਜ,ਨਿਗਰਾਨ ਇੰਜੀਨੀਅਰ ਕੁਲਵਿੰਦਰ ਸਿੰਘ,ਅਤੇ ਕਾਰਜਕਾਰੀ ਇੰਜੀਨੀਅਰ ਵਿਸਾਲ ਮਹਿਤਾ, ਉਪ ਅਫਸਰ ਰਮਨਪ੍ਰੀਤ ਸਿੰਘ, ਇੰਜੀ: ਸੰਦੀਪ ਗਰੋਵਰ,ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਸੂਦ ਅਤੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ,ਪ੍ਰੈਸ ਸਕੱਤਰ ਨਿਸ਼ਾਨ ਸਿੰਘ ਸੰਧੂ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ, ਸੂਬਾ ਮੀਤ ਪ੍ਰਧਾਨ ਰਾਜਦੀਪ ਸਿੰਘ ਚੰਦੀ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਵਿਜੈ ਕੁਮਾਰ,ਮਹਿਲਾ ਕਰਮਚਾਰੀ ਯੂਨੀਅਨ ਦੀ ਜਨਰਲ ਸਕੱਤਰ ਪਲਕ ਸਰਮਾਂ,ਸੁਪਰਡੈਂਟ ਰਾਜਮਹਿੰਦਰ ਸਿੰਘ ਮਜੀਠਾ, ਸੁਪਰਡੈਂਟ ਸੁਖਦੇਵ ਸਿੰਘ ਸਰਹਾਲੀ,ਪੈਨਸ਼ਨਰਜ਼ ਯੂਨੀਅਨ ਦੇ ਆਗੂ ਨਿਰਮਲ ਸਿੰਘ ਅਨੰਦ, ਸੁਖਬੀਰ ਸਿੰਘ ਸੰਧੂ,ਬਾਊ ਓਮ ਪ੍ਰਕਾਸ਼,ਸੁਮਿਤ ਕੁਮਾਰ ਆਦਿ ਨੇ ਹਰਜਾਪ ਸਿੰਘ ਵੱਲੋ ਮਹਿਕਮੇ ਵਿੱਚ ਨਿਭਾਈਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਹੋਇਆਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਵੀ ਕੀਤੀ। ਇਸ ਸਮਾਗਮ ਵਿੱਚ ਪਹੁੰਚੇ ਯੂਨੀਅਨ ਆਗੂਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋ ਸੇਵਾ ਮੁਕਤ ਹੋਏ ਹਰਜਾਪ ਸਿੰਘ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਮੋਮੈਂਟੋ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।