ਪੰਜਾਬ ਦੇ ਸ਼ਾਨਦਾਰ ਅਮੀਰ ਵਿਰਸੇ ਅਤੇ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਨਿਵੇਕਲੀ ਪਹਿਲ-ਵਿਧਾਇਕ ਸੰਧੂ
ਅੰਮ੍ਰਿਤਸਰ, 01 ਫਰਵਰੀ (ਬੁਲੰਦ ਅਵਾਜ਼ ਬਿਊਰੋ):-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਕੱਢੀਆਂ ਗਈਆਂ ਝਾਂਕੀਆਂ ਦਾ ਅੱਜ ਵੱਖ ਵੱਖ ਸਥਾਨਾਂ ਤੇ ਪਹੁੰਚਣ ਤੇ ਜਿਲ੍ਹਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇੰਡੀਆ ਗੇਟ ਵਿਖੇ ਝਾਕੀਆਂ ਦੇ ਪੁੱਜਣ ਤੇ ਸਵਾਗਤ ਕਰਦਿਆਂ ਵਿਧਾਇਕ ਹਲਕਾ ਪੱਛਮੀ ਡਾ: ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਸ਼ਾਨਦਾਰ ਅਮੀਰ ਵਿਰਸੇ ਅਤੇ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਨਿਵੇਕਲੀ ਪਹਿਲ ਮੀਲ ਪੱਥਰ ਸਾਬਤ ਹੋਵੇਗੀ ਅਤੇ ਸੂਬਾ ਵਾਸੀਆਂ ਨੂੰ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਤ ਹੋਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਚੜ੍ਹ ਇਨ੍ਹਾਂ ਨੂੰ ਦੇਖਣ ਲਈ ਆਉਣ ਤਾਂ ਜੋ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਬਾਰੇ ਉਨ੍ਹਾਂ ਦੇ ਗਿਆਨ ਵਿੱਚ ਹੋਰ ਵਾਧਾ ਹੋ ਸਕੇ। ਇਸ ਤੋਂ ਪਹਿਲਾਂ ਇਹ ਝਾਕੀ ਅਜਨਾਲਾ ਵਿਖੇ ਪੁਜਣ ਤੇ ਸ੍ਰ ਖੁਸਪਾਲ ਸਿੰਘ ਧਾਲੀਵਾਲ ਨੇ ਇਸ ਦਾ ਸਵਾਗਤ ਕੀਤਾ।
ਇਸ ਮੌਕੇ ਜਿੱਥੇ ਵੱਡੀ ਗਿਣਤੀ ਲੋਕ ਖਾਸਕਰ ਮਹਿਲਾਵਾਂ ਅਤੇ ਬੱਚੇ ਪੰਜਾਬ ਦੀ ਵਿਰਾਸਤ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਦੇਖਣ ਲਈ ਪਹੁੰਚੇ ਹੋਏ ਸਨ। ਇਸ ਉਪਰੰਤ ਇਹ ਝਾਕੀ ਭਲਾ ਪਿੰਡ, ਕੁੱਕੜਾਂ ਵਾਲਾ, ਦਾਣਾ ਮੰਡੀ ਰਾਜਾਸਾਂਸੀ ਤੋਂ ਹੁੰਦੀ ਹੋਈ ਇੰਡੀਆ ਗੇਟ ਵਿਖੇ ਪੁੱਜੀ। ਇਸ ਝਾਕੀ ਨੂੰ ਰਸਤੇ ਵਿੱਚ ਵੱਡੀ ਗਿਣਤੀ ਵਿੱਚ ਵੇਖਣ ਲਈ ਲੋਕ ਪੁੱਜੇ ਹੋਏ ਸਨ। ਜਿਕਰਯੋਗ ਹੈ ਕਿ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਪੂਰੇ ਸੂਬੇ ਤੇ ਵਿੱਚ ਨਿਕਲ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਦੇ ਆਜ਼ਾਦੀ ਇਤਿਹਾਸ, ਨਾਰੀ ਸ਼ਕਤੀ ਅਤੇ ਸੱਭਿਆਚਾਰ ਬਾਰੇ ਵੱਡੀ ਜਾਣਕਾਰੀ ਭਰਪੂਰ 16 ਫੁੱਟ ਉੱਚੀ, 14 ਫੁੱਟ ਚੌੜੀ, 30 ਫੁੱਟ ਲੰਬੀ ਇਹ ਝਾਕੀਆਂ ਜਿਲ੍ਹੇ ਦੇ ਪ੍ਰਮੁੱਖ ਸਥਾਨਾਂ ਤੋਂ ਗੁਜਰਣਗੀਆਂ। ਇਨ੍ਹਾਂ ਝਾਕੀਆਂ ਵਿੱਚ ਜ਼ਲਿ੍ਹਆਂ ਵਾਲੇ ਬਾਗ ਦੀ ਘਟਨਾ ਦੇ ਚਿਤਰਣ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੇ ਚਿੱਤਰ ਸ਼ਾਮਲ ਹਨ। ਇਸੇ ਤਰ੍ਹਾਂ ਦੂਜੀ ਝਾਕੀ ਰਾਹੀਂ ਮਹਿਲਾ ਸਸ਼ਕਤੀਕਰਨ ’ਤੇ ਜ਼ੋਰ ਦੇਣ ਲਈ ਮਹਾਨ ਸਿੱਖ ਮਹਿਲਾ ਮਾਈ ਭਾਗੋ ਜੀ ਦੀ ਇਕ ਵਿਸ਼ਾਲ ਪ੍ਰਤਿਮਾ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੀਪੇਟਰੀ ਇੰਸਟੀਚਿਊਟ ਫਾਰ ਗਰਲਜ਼ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਦੀਆਂ ਤਸਵੀਰਾਂ ਦਰਸਾਈਆਂ ਗਈਆਂ ਹਨ। ਜਦਕਿ ਤੀਜੀ ਝਾਕੀ ਜ਼ਰੀਏ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ।ਇਸ ਮੌਕੇ ਪਨਗਰੇਨ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਬੀ:ਡੀ:ਓ ਸ੍ਰ ਸੁਰਜੀਤ ਸਿੰਘ ਬਾਜਵਾ, ਸ੍ਰ ਗੁਰਜੰਟ ਸਿੰਘ ਸੋਹੀ, ਪ੍ਰਧਾਨ ਨਗਰ ਪੰਚਾਇਤ ਜਸਪਾਲ ਸਿੰਘ ਢਿਲੋਂ, ਰਮੇਸ਼ ਮਹਾਜਨ, ਬੱਬੂ ਮਹਾਜਨ, ਸ੍ਰ ਰਛਪਾਲ ਸਿੰਘ ਸਰਪੰਚ, ਮਨਜਿੰਦਰ ਸਿੰਘ, ਸ੍ਰ ਹਰਦੇਵ ਸਿੰਘ, ਸ੍ਰ ਸਤਿੰਦਰਬੀਰ ਸਿੰਘ, ਬੀ:ਡੀ:ਪੀ:ਓ ਬਿਕਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਝਾਕੀਆਂ ਨੂ ਵੇਖਣ ਲਈ ਲੋਕ ਪੁੱਜੇ ਹੋਏ ਸਨ।
