More

    21 ਸਾਲਾਂ ਪਿੱਛੋਂ ਓਲਪਿੰਕ ‘ਚ ਮਨਪ੍ਰੀਤ ਸਿੰਘ ਨੂੰ ਹਾਕੀ ਟੀਮ ਦੀ ਮਿਲੀ ਕਪਤਾਨੀ

    ਪੰਜਾਬ, 25 ਜੂਨ (ਬੁਲੰਦ ਆਵਾਜ ਬਿਊਰੋ) – ਪੰਜਾਬ ਲਈ ਵੱਡੇ ਮਾਣ ਦੀ ਗੱਲ਼ ਹੈ ਕਿ ਓਲੰਪਿਕ ਖੇਡਾਂ ਵਿੱਚ ਸੂਬੇ ਨੂੰ 21 ਸਾਲਾਂ ਪਿੱਛੋਂ ਹਾਕੀ ਦੀ ਕਪਤਾਨੀ ਮਿਲੀ ਹੈ। ਐਤਕੀਂ ਟੋਕੀਓ ਓਲਪਿੰਕ ਵਿੱਚ ਪੰਜਾਬ ਦਾ ਨੌਜਵਾਨ ਮਨਪ੍ਰੀਤ ਸਿੰਘ ਭਾਰਤੀ ਹਾਕੀ ਟੀਮ ਦੀ ਕਪਤਾਨੀ ਕਰੇਗਾ। ਇਸੇ ਤਰ੍ਹਾਂ ਬੀਰੇਂਦਰ ਲਾਕੜਾ ਤੇ ਹਰਮਨਪ੍ਰੀਤ ਸਿੰਘ ਨੂੰ ਟੀਮ ਦਾ ਉਪ-ਕਪਤਾਨ ਐਲਾਨਿਆ ਗਿਆ ਹੈ। ਦੱਸ ਦਈਏ ਕਿ ਮਨਪ੍ਰੀਤ ਜਲੰਧਰ ਜ਼ਿਲ੍ਹੇ ਦੇ ਪਿੰਡ ਮਿੱਠਾਪੁਰ ਦਾ ਜੰਮਪਲ ਹੈ। ਦਿਲਚਸਪ ਗੱਲ ਇਹ ਹੈ ਕਿ ਮਿੱਠਾਪੁਰ ਪੰਜਾਬ ਦਾ ਪਹਿਲਾ ਅਜਿਹਾ ਪਿੰਡ ਹੈ, ਜਿਸ ਨੂੰ ਤੀਜੀ ਵਾਰ ਓਲੰਪਿਕ ਖੇਡਾਂ ਵਿੱਚ ਹਾਕੀ ਟੀਮ ਦੀ ਕਪਤਾਨੀ ਕਰਨ ਦਾ ਮੌਕਾ ਮਿਲਿਆ ਹੈ। ਮਨਪ੍ਰੀਤ ਤੋਂ ਪਹਿਲਾਂ ਪਰਗਟ ਸਿੰਘ (ਵਿਧਾਇਕ) ਬਾਰਸੀਲੋਨਾ-1992 ਤੇ ਐਟਲਾਂਟਾ-1996 ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿ ਚੁੱਕੇ ਹਨ।

    ਉਂਝ ਮਨਪ੍ਰੀਤ ਸਿੰਘ ਪੰਜਾਬ ਦਾ 8ਵਾਂ ਖਿਡਾਰੀ ਹੈ, ਜਿਹੜਾ ਓਲਪਿੰਕ ਵਿੱਚ ਭਾਰਤੀ ਟੀਮ ਦੀ ਕਪਤਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਬਲਬੀਰ ਸਿੰਘ ਸੀਨੀਅਰ, ਚਰਨਜੀਤ ਸਿੰਘ, ਪ੍ਰਿਥੀਪਾਲ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਪਰਗਟ ਸਿੰਘ ਤੇ ਰਮਨਦੀਪ ਸਿੰਘ ਗਰੇਵਾਲ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿ ਚੁੱਕੇ ਹਨ। ਦੱਸ ਦਈਏ ਕਿ ਇਸ ਸਾਲ ਟੋਕੀਓ ਵਿੱਚ ਓਲੰਪਿਕ ਖੇਡਾਂ ਹੋਣ ਜਾ ਰਹੀਆਂ ਹਨ। ਟੋਕੀਓ ਵਿੱਚ ਓਲੰਪਿਕ ਖੇਡਾਂ 23 ਜੁਲਾਈ ਨੂੰ ਸ਼ੁਰੂ ਹੋਣਗੀਆਂ। ਓਲੰਪਿਕ ਖੇਡਾਂ ਵਿੱਚ 8 ਸੋਨੇ ਦੇ ਤਗਮੇ ਆਪਣੇ ਨਾਮ ਕਰਨ ਵਾਲੀ ਭਾਰਤੀ ਟੀਮ ਇਸ ਵਾਰ ਜ਼ੋਰਦਾਰ ਤਿਆਰੀ ਨਾਲ ਮੈਦਾਨ ਵਿੱਚ ਉੱਤਰੇਗੀ। ਮਨਪ੍ਰੀਤ ਨੂੰ ਓਲੰਪਿਕ ਖੇਡਾਂ ਲਈ ਭਾਰਤੀ ਪੁਰਸ਼ ਹਾਕੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਬੀਰੇਂਦਰ ਤੇ ਹਰਮਨਪ੍ਰੀਤ ਨੂੰ ਉਪ ਕਪਤਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img