More

  22 ਅਗਸਤ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

  ਨਵੀਂ ਦਿੱਲੀ, 22 ਜੁਲਾਈ (ਬੁਲੰਦ ਆਵਾਜ ਬਿਊਰੋ) – ਦਿੱਲੀ ਸਰਕਾਰ ਨੇ ਹਾਈਕੋਰਟ ’ਚ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁਣ 22 ਅਗਸਤ ਨੂੰ ਕਰਵਾਈਆਂ ਜਾਣਗੀਆਂ ਤੇ 31 ਅਗਸਤ ਤੋਂ ਪਹਿਲਾਂ ਇਨ੍ਹਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਡਾਇਰੈਕਟੋਰੇਟ ਆਫ਼ ਗੁਰਦੁਆਰਾ ਇਲੈਕਸ਼ਨ (ਦਿੱਲੀ ਸਰਕਾਰ) ਨੇ ਦਿੱਲੀ ਹਾਈ ਕੋਰਟ ਵਿੱਚ ਵੀਰਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਇਹ ਚੋਣਾਂ 25 ਅਪ੍ਰੈਲ ਨੂੰ ਕਰਵਾਈਆਂ ਜਾਣੀਆਂ ਸਨ, ਪਰ ਕੋਰੋਨਾ ਮਹਾਂਮਾਰੀ ਕਾਰਨ ਇਨ੍ਹਾਂ ਨੂੰ ਮੁਲਤਵੀ ਕਰਨਾ ਪਿਆ।

  ਇਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਦੇਸ਼ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਲਈ ਫਿਲਹਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਮੁਲਤਵੀ ਕੀਤਾ ਗਿਆ ਹੈ। ਜਦੋਂ ਵੀ ਕੋਰੋਨਾ ਦੇ ਮਾਮਲੇ ਘੱਟ ਹੋਣਗੇ ਤਾਂ ਉਦੋਂ ਚੋਣਾਂ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ। ਮਨੀਸ਼ ਸਿਸੋਦੀਆ ਦਾ ਕਹਿਣਾ ਸੀ ਕਿ ਚੋਣਾਂ ਕਾਰਨ ਕੋਰੋਨਾ ਮਾਮਲੇ ਵਧਣ ਦਾ ਡਰ ਹੈ। ਇਸ ਲਈ ਥੋੜ੍ਹਾ ਇੰਤਜ਼ਾਰ ਕਰਨਾ ਚਾਹੀਦਾ ਹੈ। ਜਦੋਂ ਵੀ ਕੋਰੋਨਾ ਦੇ ਮਾਮਲੇ ਘਟਣਗੇ ਤਾਂ ਚੋਣਾਂ ਕਰਵਾਉਣ ਬਾਰੇ ਕਦਮ ਚੁੱਕਣਗੇ ਜਾਣਗੇ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img