ਚੰਡੀਗੜ੍ਹ, 28 ਮਈ (ਬੁਲੰਦ ਆਵਾਜ ਬਿਊਰੋ) – ਪੰਜਾਬ ਸਰਕਾਰ ਨੇ ਕੱਲ੍ਹ 22 ਆਈਏਐਸ ਅਤੇ 30 ਪੀਸੀਐਸ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਸਨ, ਜਿਨ੍ਹਾਂ ‘ਤੇ 5 ਜੂਨ ਤੱਕ ਰੋਕ ਲਗਾ ਦਿੱਤੀ ਗਈ ਹੈ। ਇਸ ਸੰਬੰਧੀ ਮੁੱਖ ਸਕੱਤਰ ਵੱਲੋਂ ਅੱਜ ਹੁਕਮ ਜਾਰੀ ਕੀਤੇ ਗਏ ਹਨ ਤੇ ਇਨ੍ਹਾਂ ਆਈ.ਏ.ਐਸ. / ਪੀ.ਸੀ.ਐੱਸ. ਅਧਿਕਾਰੀਆਂ ਦੇ ਤਾਇਨਾਤੀ ਅਤੇ ਤਬਾਦਲੇ ਦੇ ਹੁਕਮਾਂ ‘ਤੇ 5 ਜੂਨ ਤੱਕ ਰੋਕ ਲਗਾ ਦਿੱਤੀ ਗਈ ਹੈ।