Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ 

ਨਵੀਂ ਦਿੱਲੀ: ਪੁਲਿਸ ਨੇ 26 ਜਨਵਰੀ ਨੂੰ ਹੋਣ ਜਾ ਰਹੀ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦਿੱਲੀ ਵਿੱਚ ਦਾਖਲ ਹੋਣਗੇ ਅਤੇ ਸ਼ਾਂਤੀ ਨਾਲ ਮਾਰਚ ਕਰਨਗੇ। ਪਰੇਡ ਦਾ ਰੂਟ ਕੱਲ੍ਹ ਫਾਈਨਲ ਹੋਵੇਗਾ। ਸ਼ਨੀਵਾਰ ਨੂੰ ਕਿਸਾਨ ਲੀਡਰਾਂ ਅਤੇ ਪੁਲਿਸ ਦਰਮਿਆਨ ਇੱਕ ਮੀਟਿੰਗ ਕੀਤੀ ਗਈ। ਇਸ ਮੁਲਾਕਾਤ ਤੋਂ ਬਾਅਦ ਸਵਰਾਜ ਇੰਡੀਆ ਦੇ ਯੋਗੇਂਦਰ ਯਾਦਵ ਨੇ ਕਿਹਾ ਕਿ 26 ਜਨਵਰੀ ਨੂੰ ਕਿਸਾਨ ਇਸ ਦੇਸ਼ ‘ਚ ਪਹਿਲੀ ਵਾਰ ਗਣਤੰਤਰ ਦਿਵਸ ਦੀ ਪਰੇਡ ਕਰੇਗਾ। ਇਨ੍ਹਾਂ ਸਾਰੀਆਂ ਗੱਲਾਂ ਨੂੰ ਪੰਜ ਦੌਰ ਦੀ ਗੱਲਬਾਤ ਤੋਂ ਬਾਅਦ ਕਬੂਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਾਰੇ ਬੈਰੀਕੇਡ ਖੁੱਲ੍ਹਣਗੇ, ਅਸੀਂ ਦਿੱਲੀ ਦੇ ਅੰਦਰ ਜਾਵਾਂਗੇ ਅਤੇ ਮਾਰਚ ਕਰਾਂਗੇ। ਰਸਤੇ ਬਾਰੇ ਵਿਆਪਕ ਸਹਿਮਤੀ ਬਣ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਇਤਿਹਾਸਕ ਪਰੇਡ ਹੋਵੇਗੀ। ਦੇਸ਼ ਦੀ ਆਨ-ਬਾਨ-ਸ਼ਾਨ ‘ਤੇ ਕੋਈ ਫਰਕ ਨਹੀਂ ਪਵੇਗਾ। ਪਰੇਡ ਰੂਟ ਕੁਝ ਚੇਂਜ ਹੋਣਗੇ। ਪਰੇਡ ਦਾ ਰਸਤਾ ਕੱਲ ਤੱਕ ਫਾਈਨਲ ਹੋ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਪੁਲਿਸ ਨੇ ਬੈਰੀਕੇਡ ਤੋੜਨ ਦੀ ਚੇਤਾਵਨੀ ਦਿੱਤੀ ਸੀ ਪਰ ਪੁਲਿਸ ਖੁਦ ਇਸ ਨੂੰ ਹਟਾਉਣ ਲਈ ਰਾਜ਼ੀ ਹੋ ਗਈ।

ਉਨ੍ਹਾਂ ਕਿਹਾ ਇਹ ਕਿਸਾਨਾਂ ਦੀ ਜਿੱਤ ਹੈ। ਦਿੱਲੀ ਪੁਲਿਸ ਅਤੇ ਕੇਂਦਰ ਨੂੰ ਵੀ ਪਰੇਡ ਅੱਗੇ ਝੁਕਣਾ  ਪਿਆ ਹੈ। ਕਿਸਾਨਾਂ ਨੇ ਕਿਹਾ ਕਿ ਪੂਰੀ ਦੁਨੀਆ ਦਿੱਲੀ ‘ਚ ਕਿਸਾਨ ਪਰੇਡ ਦੇਖੇਗੀ। ਉਨ੍ਹਾਂ ਇਸ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਪਰੇਡ ਦਾ ਸਮਾਂ ਅਜੇ ਤੈਅ ਨਹੀਂ ਹੈ। ਪਰੇਡ 24 ਘੰਟੇ ਤੋਂ 72 ਘੰਟਿਆਂ ਤੱਕ ਚੱਲੇਗੀ।

bulandhadmin

Read Previous

ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ

Read Next

ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!