Advertisements
IndiaLast Updated: Loading...
Total Cases0
New Cases0
Total Deaths0
Total Recovered0
Active Cases0

    Breaking News :

ਕੌਹਰੀਆਂ (ਸੰਗਰੂਰ) ਵਾਸੀ ਹਸਪਤਾਲ ਦੇ ਸਕਿਉਰਿਟੀ ਗਾਰਡ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਕੈਪਟਨ ਨੇ ਕੇਂਦਰ ਸਰਕਾਰ ਤੋਂ ਪ੍ਰਵਾਸੀ ਮਜਦੂਰਾਂ ਨੂੰ 2 ਮਹੀਨੇ ਖਵਾਉਣ ਲਈ ਕਣਕ ਅਤੇ ਦਾਲਾਂ ਮੰਗੀਆਂ

ਪੰਜਾਬ ਪੁਲਿਸ ਵੱਲੋਂ ਕਸ਼ਮੀਰ ਨਿਵਾਸੀ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਪਠਾਨਕੋਟ ਤੋਂ ਗ੍ਰਿਫ਼ਤਾਰ

ਰੱਬੀ ਰੂਹ ਹਨ ਸੰਤ ਬਾਬਾ ਬਲਵਿੰਦਰ ਸਿੰਘ ਜੀ ਹਜ਼ੂਰ ਵਾਲੇ ਵਾਲੇ

ਪੰਜਾਬ ‘ਚ ਡਰਾਈਵਿੰਗ ਟੈਸਟ 1 ਜੂਨ ਤੋਂ ਸ਼ੁਰੂ

ਅੰਮ੍ਰਿਤਸਰ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕੋ ਪਰਿਵਾਰ ਦੇ 4 ਜੀਅ ਆਏ ਪਾਜ਼ੇਟਿਵ

26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ

1 ਵਜੇ ਤੋ 5 ਵਜੇ ਤੱਕ ਬਾਹਰ ਨਾ ਨਿਕਲੋ!ਮੌਸਮ ਵਿਭਾਗ ਦੀ ਚੇਤਾਵਨੀ

ਰਾਹਤ ਦੀ ਖ਼ਬਰ! ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚੋ ਕੋਰੋਨਾ ਦਾ ਸਫਾਇਆ

ਸੀ.ਐਮ.ਸਿਟੀ ਵਿਖੇ ਆਏ ਨਵੇਂ 4 ਕੋਰੋਨਾ ਪਾਜ਼ੀਟਿਵ ਮਾਮਲੇ

July 13, 2020

26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ

ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ ਕੋਵਿਡ-19” ਦੀ ਰੋਕਥਾਮ ਲਈ ਸਮੇਂ-ਸਮੇਂ ਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਹਨ।ਕੇਂਦਰ ਸਰਕਾਰ ਵੱਲੋਂ ਇਸ ਨੂੰ ਨੋਟੀਫਾਇਡ ਡਿਜ਼ਾਸਟਰ/ਅਪਾਤਕਾਲੀਨ ਸਥਿਤੀ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ।ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਲੋਕਡਾਊਨ ਘੋਸ਼ਿਤ ਕੀਤਾ ਗਿਆ ਹੈ ਅਤੇ ਜਿਲ੍ਹਾ ਤਰਨ ਤਾਰਨ ਵਿੱਚ ਸਰਕਾਰ ਦੀਆਂ  ਹਦਾਇਤਾਂ ਅਨੁਸਾਰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਦੁਕਾਨਾਂ ਖੋਲ੍ਹਣ ਸਬੰਧੀ ਛੋਟ ਦਿੱਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ ਅਤੇ ਸਮੂਹ ਉੱਪ-ਮੰਡਲ ਮੈਜਿਸਟਰੇਟਜ਼, ਜਿਲ੍ਹਾ ਤਰਨ ਤਾਰਨ ਪਾਸੋਂ ਪ੍ਰਾਪਤ ਹੋਈ ਰਿਪੋਰਟ ਦੇ ਅਨੁਸਾਰ ਮਿਤੀ 26 ਮਈ, 2020 ਨੂੰ ਸ੍ਰੀ ਗੁਰੂੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਦਿਹਾੜੇ ਤੇ ਜਿਲ੍ਹਾ ਤਰਨ ਤਾਰਨ ਦੇ ਬਜਾਰਾਂ ਵਿੱਚ ਲੋਕਾਂ ਦਾ ਭਾਰੀ ਇਕੱਠ ਹੋਣ ਦਾ ਖਦਸ਼ਾ ਹੈ ਅਤੇ ਜ਼ਿਆਦਾ ਭੀੜ ਹੋਣ ਕਰਕੇ ਕੋਵਿਡ-19 ਦੇ ਦੁਸ਼-ਪ੍ਰਭਾਵਾਂ ਕਰਕੇ ਕਰੋਨਾ ਵਾਇਰਸ ਦੇ ਫੈਲਣ ਦਾ ਡਰ ਹੈ।ਇਸ ਲਈ ਲੋਕਾਂ ਦੇ ਭਾਰੀ ਇਕੱਠ ਨੂੰ ਰੋਕਣ ਲਈ ਇਸ ਦਿਨ ਜਿਲ੍ਹਾ ਤਰਨ ਤਾਰਨ (ਸ਼ਹਿਰੀ ਅਤੇ ਪੇਂਡੂ ਖੇਤਰ) ਦੀਆਂ ਸਾਰੀਆਂ ਦੁਕਾਨਾਂ/ਬਜ਼ਾਰ/ਸ਼ਰਾਬ ਦੇ ਠੇਕੇ ਬੰਦ ਕੀਤੇ ਜ਼ਰੂਰੀ ਹਨ।
ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਆਈ. ਏ. ਐੱਸ. ਵੱਲੋਂ  ਜਾਬਤਾ ਫੌਜ਼ਦਾਰੀ ਸੰਘਤਾ, 1973 ਦੀ ਧਾਰਾ 144  ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕਾਂ ਨੂੰ ਕੋਵਿਡ-19 ਦੇ ਦੁਸ਼-ਪ੍ਰਭਾਵ ਤੋਂ ਬਚਾਉਣ ਲਈ 26 ਮਈ, 2020 ਨੂੰ ਜ਼ਿਲ੍ਹਾ ਤਰਨ ਤਾਰਨ (ਸ਼ਹਿਰੀ ਅਤੇ ਪੇਂਡੂ ਖੇਤਰ) ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

0 Reviews

Write a Review

Advertisements

bulandhadmin

Read Previous

ਪਰਵਾਸੀਆਂ ਨੂੰ ਅਨੁਸ਼ਾਸਨ ਵਿੱਚ ਰੱਖਣ ਲਈ ਹਲਕਾ ਲਾਠੀਚਾਰਜ

Read Next

ਅੰਮ੍ਰਿਤਸਰ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕੋ ਪਰਿਵਾਰ ਦੇ 4 ਜੀਅ ਆਏ ਪਾਜ਼ੇਟਿਵ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

%d bloggers like this: