ਅੰਮ੍ਰਿਤਸਰ, 15 ਜਨਵਰੀ (ਹਰਪਾਲ ਸਿੰਘ) – ਦਮਦਮੀ ਟਕਸਾਲ ਦੇ ਪਹਿਲੇ ਮੁੱਖੀ ਅਮਰ ਸ਼ਹੀਦ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੀਆਂ ਸਭਾ ਸੁਸਾਈਟੀਆਂ ਅਤੇ ਸਿੱਖ ਸੰਗਤ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ ਇਸ ਬਾਰੇ ਜਾਣਕਾਰੀ ਦਿੰਦਿਆਂ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਹਰਪ੍ਰੀਤ ਸਿੰਘ ਅਤੇ ਸਿੱਖ ਸੰਗਤ ਨਾਲ ਇਸ ਦਿਨ ਨੂੰ ਮਨਾਉਣ ਲਈ ਸੁਚਾਰੂ ਪ੍ਰਬੰਧ ਕਰਨ ਹਿੱਤ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਸ੍ਰ ਰਜਿੰਦਰ ਸਿੰਘ ਜੀ ਮਹਿਤਾ , ਸ੍ਰ ਬਾਵਾ ਸਿੰਘ ਜੀ ਗੁਮਾਨਪੁਰਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਟ੍ਰੈਫਿਕ , ਲੰਗਰਾਂ ਤੇ ਆਉਣ ਵਾਲ਼ੀ ਸਿੱਖ ਸੰਗਤ ਦੀ ਸਹੂਲਤ ਲਈ ਮੈਨੇਜਰ ਸਾਹਿਬ ਨਾਲ ਯੋਗ ਪ੍ਰਬੰਧ ਕਰਨ ਦੀਆਂ ਵਿਚਾਰਾਂ ਕੀਤੀਆਂ ਇਸ ਮੌਕੇ ਮੈਨੇਜਰ ਹਰਪ੍ਰੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਆਪਣੇ ਪਰਿਵਾਰਾਂ ਸਮੇਤ ਪੁੱਜਣ ਦੀ ਬੇਨਤੀ ਕੀਤੀ।