More

    3 ਬਾਈਕ ਸਵਾਰ ਨੌਜਵਾਨਾਂ ਦੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ, 2 ਨੌਜਵਾਨਾਂ ਦੀ ਮੌਕੇ ਤੇ ਮੌਤ

    ਬਠਿੰਡਾ, 9 ਮਾਰਚ (ਬੁਲੰਦ ਅਵਾਜ਼ ਬਿਊਰੋ) – ਹੋਲੀ ਵਾਲੇ ਦਿਨ ਜਿਥੇ ਸਭ ਪਾਸੇ ਖੁਸ਼ੀਆਂ ਦਾ ਮਾਹੌਲ ਹੈ ਉਥੇ ਬਠਿੰਡਾ ਦੇ ਪਿੰਡ ਗੋਨਿਆਣਾ ਕਲਾਂ ਵਿਖੇ ਬਹੁਤ ਹੀ ਮੰਦਭਾਗੀ ਘਟਨਾ ਵਾਪਰ ਗਈ ਜਿਥੇ 2 ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਗੋਨਿਆਣਾ ਕਲਾਂ ਤੋਂ ਬਾਈਕ ਸਵਾਰ 3 ਨੌਜਵਾਨਾਂ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋਈ ਗਈ । ਟੱਕਰ ਇੰਨੀ ਭਿਆਨਕ ਸੀ ਕਿ 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜੋਬਨਪ੍ਰੀਤ ਸਿੰਘ ਤੇ ਹੁਸਨਪ੍ਰੀਤ ਸਿੰਘ ਵਜੋਂ ਹੋਈ ਹੈ ਤੇ ਦੋਵਾਂ ਦੀ ਉਮਰ 20 ਸਾਲ ਦੇ ਲਗਭਗ ਦੱਸੀ ਜਾ ਰਹੀ ਹੈ। ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ ਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img