More

    4 ਸਤੰਬਰ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 360ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਚੇਤਨਾ ਮਾਰਚ ਨੂੰ ਬਿਕਰਮ ਸਿੰਘ ਮਜੀਠੀਆਂ ਕਰਨਗੇ ਰਵਾਨਾ

    ਅੰਮ੍ਰਿਤਸਰ, 4 ਅਗਸਤ (ਗਗਨ) – ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 360ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਹਰ ਸਾਲ ਦੀ ਤਰਾਂ ਇਸ ਸਾਲ ਵੀ 4 ਸਤੰਬਰ 2021 ਨੂੰ ਹਲਕਾ ਮਜੀਠਾ ਦੇ ਪਿੰਡ ਨਵੇ ਨਾਗ ਤੋਂ ਰਵਾਨਾ ਹੋਵੇਗਾ। ਇਸੇ ਚੇਤਨਾ ਮਾਰਚ ਦੇ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਬਾਬਾ ਰਾਮ ਸਿੰਘ ਅਬਦਾਲ ਨੇ ਦੱਸਿਆ ਕਿ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਇਸ ਵਾਰ ਵੀ ਹਲਕਾ ਮਜੀਠਾ ਦੀਆਂ ਸੰਗਤਾਂ ਵੱਲੋਂ ਪੂਰੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।

    ਉਨ੍ਹਾਂ ਦੱਸਿਆ ਕਿ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਵੱਖ ਵੱਖ ਪੜਾਵਾਂ ਤੇ ਠਹਿਰਦਾ ਹੋਇਆ ਚੇਤਨਾ ਮਾਰਚ 5 ਤਰੀਕ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ ਅਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਮੋਕੇ ਪ੍ਰਧਾਨ ਰਾਮ ਸਿੰਘ ਅਬਦਾਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਮਜੀਠਾ ਦੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਇਸ ਮਹਾਨ ਚੇਤਨਾ ਮਾਰਚ ਨੂੰ ਰਵਾਨਾ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਉਨ੍ਹਾਂ ਸੰਗਤਾਂ ਨੂੰ ਵੀ ਵੱਧ ਤੋਂ ਵੱਧ ਇਸ ਚੇਤਨਾ ਮਾਰਚ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ। ਇਸ ਮੋਕੇ ਬਾਥਾ ਜੀਵਨ ਸਿੰਘ ਧਰਮ ਪਰਚਾਰ ਕਮੇਟੀ ਦੇ ਪਰਧਾਨ ਬਾਬਾ ਰਾਮ ਸਿੰਘ ਅਬਦਾਲ ਨਾਲ ਸੈਂਕੜੇ ਮੈਬਰ ਸਹਿਬਾਨ ਹਾਜਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img