More

    8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਤਿੰਨ ਖੇਤੀ ਕਾਨੂੰਨਾਂ ਨੂੰ ਕੀਤਾ ਜਾਵੇਗਾ ਰੱਦ – ਚੰਨੀ

    ਲੁਧਿਆਣਾ, 27 ਅਕਤੂਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਮੰਤਰੀ ਮੰਡਲ ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਕੇਂਦਰ ਦੇ ਨੋਟੀਫਿਕੇਸ਼ਨ ਦਾ ਵਿਰੋਧ ਕਰਨ ਲਈ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਪ੍ਰਸਤਾਵ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿਸ਼ੇਸ਼ ਸੈਸ਼ਨ ਦੌਰਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਜਾਵੇਗੀ। ਇੱਥੇ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਫੈਸਲਾ 25 ਅਕਤੂਬਰ ਨੂੰ ਚੰਡੀਗੜ੍ਹ ਵਿਚ ਹੋਈ ਸਰਬ ਪਾਰਟੀ ਮੀਟਿੰਗ ਵਿਚ ਇਸ ਮੁੱਦੇ ‘ਤੇ ਸਹਿਮਤੀ ਬਣਨ ਤੋਂ ਬਾਅਦ ਲਿਆ ਗਿਆ ਹੈ।

    ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਵੱਲੋਂ ਤਿਆਰ ਕੀਤੇ ‘ਪੰਜਾਬ ਐਂਟੀ ਰੈੱਡ ਟੇਪ ਰੂਲਜ਼, 2021’ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਹ ਕਾਨੂੰਨ ਸਾਰੇ ਵਿਭਾਗਾਂ ਅਤੇ ਉਹਨਾਂ ਦੇ ਨਾਲ ਜੁੜੇ ਜਾਂ ਅਧੀਨ ਦਫਤਰਾਂ ‘ਤੇ ਲਾਗੂ ਹੋਵੇਗਾ, ਜਿਸ ਵਿੱਚ ਸਥਾਨਕ ਸਵੈ-ਸਰਕਾਰ, ਬੋਰਡਾਂ, ਕਾਰਪੋਰੇਸ਼ਨਾਂ, ਜਨਤਕ ਖੇਤਰ ਦੇ ਅਦਾਰਿਆਂ, ਸੁਸਾਇਟੀਆਂ, ਟਰੱਸਟਾਂ, ਕਮਿਸ਼ਨਾਂ ਜਾਂ ਰਾਜ ਵਿਧਾਨ ਸਭਾ ਦੁਆਰਾ ਪਾਸ ਕੀਤੇ ਗਏ ਕਾਨੂੰਨ ਦੇ ਤਹਿਤ ਸਥਾਪਿਤ ਜਾਂ ਗਠਿਤ ਖੁਦਮੁਖਤਿਆਰ ਸੰਸਥਾਵਾਂ ਨਾਲ ਜੁੜੀਆਂ ਇਕਾਈਆਂ ਸ਼ਾਮਲ ਹਨ। .

    ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਕਾਨੂੰਨ ਦੇ ਤਹਿਤ ਉਲੰਘਣਾ ਦੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਅਨੁਸ਼ਾਸਨੀ ਅਤੇ ਵਿੱਤੀ ਸਜ਼ਾ ਦੀ ਵਿਵਸਥਾ ਹੋਵੇਗੀ। ਮੰਤਰੀ ਮੰਡਲ ਨੇ ਸੂਬੇ ਵਿੱਚ ਕਾਰੋਬਾਰ ਕਰਨ ਦੀ ਸੌਖ ਨੂੰ ਬੜ੍ਹਾਵਾ ਦੇਣ ਲਈ ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020 ਵਿੱਚ ਸੋਧਾਂ ਦੀਆਂ ਤਜਵੀਜ਼ਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਮੌਜੂਦਾ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਦਾਇਰੇ ਦਾ ਵਿਸਤਾਰ ਕੀਤਾ ਜਾ ਸਕੇ।

    ਬੀਤੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੀਮਾ ਸੁਰੱਖਿਆ ਬਲ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ‘ਤੇ ਕੇਂਦਰ ਦੀ ਆਲੋਚਨਾ ਕੀਤੀ ਸੀ ਅਤੇ ਇਸ ਫੈਸਲੇ ਨੂੰ ਵਾਪਸ ਲੈਣ ਲਈ ਕਿਹਾ ਸੀ। ਬੀਐਸਐਫ ਦੀਆਂ ਸ਼ਕਤੀਆਂ ਵਧਾਉਣ ਲਈ ਕੇਂਦਰ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ, ‘‘ਸਾਰੀਆਂ ਪਾਰਟੀਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ ਕਿ ਇਹ ਨੋਟੀਫਿਕੇਸ਼ਨ (ਕੇਂਦਰ ਸਰਕਾਰ ਵੱਲੋਂ) ਵਾਪਸ ਲਿਆ ਜਾਵੇ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਹੈ ਤਾਂ ਸਾਰੀਆਂ ਪਾਰਟੀਆਂ ਨੇ ਇਸ ‘ਤੇ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img