More

    ਕੈਬਨਿਟ ਮੰਤਰੀ ਹਰਭਜਨ ਸਿੰਘ ਈ:ਟੀ:ਓ ਦੀ ਹਾਜਰੀ ਵਿੱਚ ਡਾ. ਗੁਰਵਿੰਦਰ ਸਿੰਘ ਨੇ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਦਾ ਚਾਰਜ ਸੰਭਾਲਿਆ

    ਅੰਮ੍ਰਿਤਸਰ, 27 ਸਤੰਬਰ 2023: — ਮਾਰਕੀਟ ਕਮੇਟੀ ਮਹਿਤਾ ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਰਵਿੰਦਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਰਭਜਨ ਸਿੰਘ ਲੋਕ ਨਿਰਮਾਣ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨਵ-ਨਿਯੁਕਤ ਚੇਅਰਮੈਨ ਡਾ. ਗੁਰਵਿੰਦਰ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਨਵ ਨਿਯੁਕਤ ਚੇਅਰਮੈਨ ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਉਹ ਆਪਣੇ ਅਹੁਦੇ ’ਤੇ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ।
    ਇਸ ਮੌਕੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਨਾਲ ਸਬੰਧਤ ਆਪ ਆਗੂ ਅਤੇ ਵਲੰਟੀਅਰ ਵੀ ਮੌਜੂਦ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img