ਸ੍ਰੀ ਮੁਕਤਸਰ ਸਾਹਿਬ — ਡਾਕਟਰ ਐਸ ਪੀ ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਰਣਜੀਤ ਗੜ੍ਹ ਝੁੱਗੇ ਗੁਰਦੁਆਰਾ ਸਾਹਿਬ ਵਿਚ ਮੁਫ਼ਤ ਅੱਖਾਂ ਦਾ ਚੈਕ ਅੱਪ ਕੈਂਪ 30 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਕੈਂਪ ਦੋਰਾਨ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਅਤੇ ਨਿਗਾਹ ਦੀਆਂ ਐਨਕਾਂ ਦਿੱਤੀਆਂ ਜਾਣਗੀਆਂ ਕੈਪ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਅੱਖਾਂ ਦੀ ਜਾਂਚ ਡਾਕਟਰ ਹਰਸ਼ ਪ੍ਰੀਤ ਆਈ ਸਰਜਨ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਜਾਵੇਗੀ ਅਤੇ ਉਪ੍ਰੇਸ਼ਨ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੇ ਜਾਣਗੇ।