ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅਕਾਲ ਤਖਤ ਸਾਹਿਬ ਵਿਖੇ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਬਰਸੀ ਮਨਾਈ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅਕਾਲ ਤਖਤ ਸਾਹਿਬ ਵਿਖੇ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਬਰਸੀ ਮਨਾਈ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਸ਼ਹੀਦ ਭਾਈ  ਦਿਲਾਵਰ ਸਿੰਘ ਦੀ ਬਰਸੀ ਮਨਾਈ। ਇਸ ਮੌਕੇ ਪਾਰਟੀ ਦੇ ਆਗੂਆਂ ਨੇ ਇਕੱਠ ਕੀਤਾ ਤੇ ਇਸ ਵਿਚ ਦਿਲਾਵਰ ਨੂੰ ਸਿੱਖ ਕੌਮ ਦਾ ਸ਼ਹੀਦ ਕਰਾਰ ਦਿੱਤਾ ਹੈ।ਇਹਨਾਂ ਆਗੂਆਂ ਨੇ ਇਸ ਮੌਕੇ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਅਜੋਕੇ ਸਮੇਂ ਦੇ ਜਾਬਰ ਇਨਸਾਨੀਅਤ ਤੇ ਮਨੁੱਖਤਾ ਦੇ ਕਾਤਲ ਮਰਹੂਮ ਬੇਅੰਤ ਸਿਘੰ ਦਾ ਅੰਤ ਕਰਨ ਦੇ ਮਕਸਦ ਨੂੰ ਲੈ ਕੇ ਸ਼ਹਾਦਤ ਦੇਣ ਵਾਲੇ ਭਾਈ ਦਿਲਾਵਰ ਸਿੰਘ ਨੂੰ ਅੱਜ ਸਿੱਖ ਕੌਮ ਨਤਮਸਤਕ ਹੋਈ। ਇਹਨਾਂ ਆਗੂਆਂ ਨੇ ਖਾਲਿਸਤਾਨ ਨੂੰ ਆਪਣੀ ਮੰਜ਼ਿਲ ਕਰਾਰ ਦਿੱਤਾ ਤੇ ਕਿਹਾ ਕਿ ਇਸਦੀ ਪ੍ਰਾਪਤੀ ਵਾਸਤੇ ਸੰਘਰਸ਼ ਜਾਰੀ ਰਹੇਗਾ। ਉਹਨਾਂ ਕਿਹਾ ਕਿ ਸਿੱਖ ਨਾ ਤਾਂ ਆਪਣੇ ਦੁਸ਼ਮਣ ਨੂੰ ਕਦੇ ਭੁਲਦੇ ਹਨ ਅਤੇ ਨਾ ਹੀ ਮੁਆਫ ਕਰਦੇ ਹਨ।  ਉਹਨਾਂ ਕਿਹਾ ਕਿ ਭਾਈ ਦਿਲਾਵਰ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਇਕੱਤਰਤਾ ਪ੍ਰਣ ਕਰਦੀ ਹੈ ਕਿ ਕਿਸੇ ਵੀ ਕੌਮੀ ਦੁਸ਼ਮਣ ਨੂੰ ਨਾ ਤਾਂ ਭੁੱਲਿਆ ਜਾਵੇਗਾ ਤੇ ਨਾ ਹੀ ਮਨੁੱਖਤਾ ਦੇ ਕਾਤਲਾਂ ਨੂੰ ਮੁਆਫ ਕੀਤਾ ਜਾਵੇਗਾ। ਇਹਨਾਂ ਆਗੂਆਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਸਾਜ਼ਿਸ਼ੀ ਢੰਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਗਾਇਬ ਕਰ ਦਿੱਤੇ ਹਨ। ਇਹਨਾਂ ਆਗੂਆਂ ਨੇ ਇਸ ਮਾਮਲੇ ਦੀ ਆਪਣੀ ਪੱਧਰ ‘ਤੇ ਪੜਤਾਲ ਲਈ ਪੰਜ ਮੈਂਬਰੀ ਕਮੇਟੀ ਵੀ ਗਠਿਤ ਕੀਤੀ ਜਿਹਨਾਂ ਵਿਚ  ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਈਮਾਨ ਸਿੰਘ ਮਾਨ, ਹਰਬੀਰ ਸਿੰਘ ਸੰਧੂ ਅਤੇ ਅਮਰੀਕ ਸਿੰਘ ਨੰਗਲ ਸ਼ਾਮਲ ਹਨ।

Bulandh-Awaaz

Website: