ਬਠਿੰਡਾ, 2 ਸਤੰਬਰ (ਰਛਪਾਲ ਸਿੰਘ)- ਸਿਹਤ ਮੁਲਾਜ਼ਮਾ ਨੇ ਸਿਵਲ ਹਸਪਤਾਲ ‘ਚ ਇਕੱਠੇ ਹੋ ਕੇ ਸਿਹਤ ਮੰਤਰੀ ਪੰਜਾਬ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਸਿਹਤ ਮੰਤਰੀ ਪੰਜਾਬ ਵਲੋਂ ਸਿਹਤ ਵਿਭਾਗ ‘ਚ ਪਿਛਲੇ ਲੰਬੇ ਅਰਸੇ ਤੋਂ ਕੰਮ ਕਰ ਰਹੀਆਂ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਨੂੰ ਪੱਕਿਆਂ ਕਰਨ ਸੰਬੰਧੀ 10 ਅਗਸਤ ਦੀ ਹੋਈ ਮੀਟਿੰਗ ‘ਚ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿਵਾਇਆ ਸੀ ਅਤੇ ਕਿਹਾ ਸੀ ਕਿ ਇਨ੍ਹਾਂ ਮੁਲਾਜ਼ਮਾਂ ਦੀ ਫਾਈਲ ਸਬ ਕਮੇਟੀ ਦੀ ਮੀਟਿੰਗ ‘ਚ ਉਹ ਖ਼ੁਦ ਲੈ ਕੇ ਜਾਣਗੇ ਪਰ ਸਿਹਤ ਮੰਤਰੀ ਆਪਣੀਆਂ ਦੋਵੇਂ ਗੱਲਾਂ ਅਤੇ ਕੀਤੇ ਵਾਅਦੇ ‘ਤੇ ਖਰੇ ਨਹੀਂ ਉਤਰੇ।