More

    SGPC ਦੇ 28 ਸਤੰਬਰ ਨੂੰ ਹੋਣ ਵਾਲੇ ਬਜਟ ਇਜਲਾਸ ਲਈ ਮੈਂਬਰਾਂ ਨੂੰ ਭਾਈ ਲੌਂਗੋਵਾਲ ਨੇ ਭੇਜਿਆ ਪੱਤਰ

    ਅੰਮ੍ਰਿਤਸਰ, 10 ਸਤੰਬਰ (ਰਛਪਾਲ ਸਿੰਘ) – SGPC ਦੇ 28 ਸਤੰਬਰ ਨੂੰ ਹੋਣ ਵਾਲੇ ਬਜਟ ਇਜਲਾਸ ਸਬੰਧੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮੈਂਬਰਾਂ ਨੂੰ ਬਜਟ ਸਮਾਗਮ ‘ਚ ਸ਼ਾਮਲ ਹੋਣ ਲਈ ਸਕੱਤਰ ਸ. ਮਹਿੰਦਰ ਸਿੰਘ ਆਹਲੀ ਵੱਲੋਂ ਪੱਤਰ ਜਾਰੀ ਕਰ ਦਿੱਤੇ ਗਏ ਹਨ ਅਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਹਰ ਸਾਲ ਮਾਰਚ ਮਹੀਨੇ ਵਿਚ ਰੱਖਿਆ ਜਾਂਦਾ ਹੈ, ਪਰੰਤੂ ਇਸ ਵਾਰ ਕੋਰੋਨਾ ਕਾਰਨ ਸੰਭਵ ਨਹੀਂ ਹੋ ਸਕਿਆ ਸੀ। ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਹੁਣ ਇਹ ਬਜਟ ਇਜਲਾਸ 28 ਸਤੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ।

     

     

     

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img