ਸ਼੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਲਿਆ ਹਲਫ਼

ਨਵੀਂ ਦਿੱਲੀ, 05 ਜੁਲਾਈ (ਬੁਲੰਦ ਆਵਾਜ਼ ਬਿਊਰੋ):-ਭਾਈ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਅੱਜ ਲੋਕ ਸਭਾ ਵਿਚ ਸਹੁੰ ਚੁੱਕ ਲਈ ਹੈ। ਉਹ ਕੁਝ ਦੇਰ ਤੱਕ ਪਿਤਾ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਨਾਲ ਕਿਸੇ ਸੁਰੱਖਿਅਤ ਥਾਂ ਉੱਤੇ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਪ੍ਰਸ਼ਾਸਨ ਨੇ ਸ਼ਰਤਾਂ ਤਹਿਤ ਹੀ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ। ਭਾਈ ਅੰਮ੍ਰਿਤਪਾਲ ਜੇਲ੍ਹ ਵਿੱਚ ਬੰਦ ਹਨ ਤੇ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ 4 ਦਿਨ ਦੀ ਪੈਰੋਲ ਮਿਲੀ ਹੈ। ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸੁਰੱਖਿਆ ਹੇਠ ਨਵੀਂ ਦਿੱਲੀ ਲਿਆਂਦਾ ਗਿਆ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਹਵਾਈ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ। ਪੈਰੋਲ ਦੀ ਮਿਆਦ ਦੌਰਾਨ ਅੰਮ੍ਰਿਤਪਾਲ ‘ਤੇ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ ਪਰ ਉਨ੍ਹਾਂ ਨੂੰ ਕੋਈ ਵੀ ਬਿਆਨ ਦੇਣ ਦੀ ਮਨਾਹੀ ਹੈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਆਪਣੇ ਪਰਿਵਾਰ ਨੂੰ ਮਿਲ ਸਕਦੇ ਹਨ ਪਰ ਕਿਸੇ ਵੀ ਤਰ੍ਹਾਂ ਦੀ ਵੀਡੀਓ ਬਣਾਉਣ ਜਾਂ ਫੋਟੋ ਖਿੱਚਣ ‘ਤੇ ਪਾਬੰਦੀ ਹੈ।

Exit mobile version