ਨਵੀਂ ਦਿੱਲੀ, 4 ਸਤੰਬਰ- CBSE ਵਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਕਰਾਏ ਜਾਣ ਦੇ ਫ਼ੈਸਲੇ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। CBSE ਵਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਸਤੰਬਰ ਦੇ ਅੰਤ ਤੱਕ 10ਵੀਂ ਅਤੇ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਕਰਾਉਣ ਦੀ ਸੰਭਾਵਨਾ ਹੈ ਅਤੇ ਇਸ ਦੇ ਪ੍ਰੀਖਿਆ ਕੇਂਦਰ ਨੂੰ ਵਧਾ ਕੇ 1,278 ਕਰ ਦਿੱਤਾ ਗਿਆ ਹੈ।