ਬਠਿੰਡਾ, 8 ਦਸੰਬਰ (ਬੁਲੰਦ ਆਵਾਜ ਬਿਊਰੋ) – ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਰੋਜ਼ਾਨਾ ਹੀ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਦੀ ਬਠਿੰਡਾ ਦੇ ਰਾਮਾ ਮੰਡੀ ਵਿਖੇ ਭਲਕੇ 8 ਦਸੰਬਰ ਨੂੰ ਹੈ। ਇਸ ਦੀ ਤਿਆਰੀਆਂ ਵੀ ਚਲ ਰਹੀਆਂ ਹਨ। ਅੱਜ ਕਾਗਰਸ ਪਾਰਟੀ ਦੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਆਪਣੇ ਸਮਰਥਕਾਂ ਨਾਲ ਰੈਲੀ ਵਾਲੀ ਥਾਂ ਉਤੇ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸਨ।
ਇਸ ਮੌਕੇ ਰੈਲੀ ਵਾਲੀ ਥਾਂ ਸਟੇਜ ਦੇ ਨੇੜੇ ਹੀ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਵੀ ਆਪਣੇ ਸਾਥੀਆਂ ਸਮੇਤ ਪਹੁੰਚ ਗਏ। ਦੋਵਾਂ ਆਗੂ ਆਪਸ ਵਿੱਚ ਉਲਝ ਗਏ ਅਤੇ ਇੱਕ ਵਾਰ ਸਥਿਤੀ ਟਕਰਾਪੂਰਨ ਬਣ ਹੋ ਗਈ ਸੀ। ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਨੇ ਕਿਹਾ ਕਿ ਮੈਂ ਕਾਂਗਰਸ ਪਾਰਟੀ ਦਾ ਵਫਾਦਾਰ ਸਿਪਾਹੀ ਹਾਂ। ਇਹ ਰੈਲੀ ਕਾਂਗਰਸ ਪਾਰਟੀ ਦੀ ਹੈ। ਮੈਂ ਕਾਂਗਰਸ ਪਾਰਟੀ ਦਾ ਤਿੰਨ ਵਾਰ ਵਿਧਾਇਕ ਨਾਤੇ ਪਾਰਟੀ ਦੀ ਰੈਲੀ ਦੇ ਪ੍ਰੋਗਰਾਮ ਦੀ ਦੇਖ ਰੇਖ ਕਰਨ ਕਰਨ ਦਾ ਪੂਰਾ ਹੱਕ ਹੈ। ਦੂਜੇ ਪਾਸੇ ਹਲਕਾ ਇੰਚਾਰਜ ਖੁਸਬਾਜ ਸਿੰਘ ਜਟਾਣਾ ਨੇ ਇਸ ਘਟਨਾ ਬਾਰੇ ਕੁੱਝ ਵੀ ਬੋਲਣ ਤੋਂ ਇੰਨਕਾਰ ਕਰ ਦਿੱਤਾ ਹੈ।