ਮੋਰਿੰਡਾ, 8 ਦਸੰਬਰ (ਬੁਲੰਦ ਆਵਾਜ ਬਿਊਰੋ) – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਮੋਰਿੰਡਾ ਵਿੱਚ ਅੱਜ ਸ਼ਰੇਆਮ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਥੇ ਦੇ ਪਿੰਡ ਉਧਮਪੁਰ ਨਲਾ ਵਿੱਚ ਸਾਬਕਾ ਕਾਂਗਰਸੀ ਸਰਪੰਚ ਦਾ ਗੋਲੀਆਂ ਮਾਰ ਕੇ ਅੱਜ ਸਵੇਰੇ ਕਤਲ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਸਵੇਰੇ 7.30 ਵਜੇ ਦੇ ਕਰੀਬ ਦੀ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਸਰਪੰਚ ਅਵਤਾਰ ਸਿੰਘ ਦੁੱਧ ਦੀ ਡੇਅਰੀ ਕੋਲ ਪਹੁੰਚਿਆ ਸੀ ਕਿ ਉਥੇ ਮੋਟਰ ਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਪਹੁੰਚੇ ਤੇ ਉਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀਆਂ। ਰਿਹਾ ਹੈ ਕਿ ਹਮਲਾਵਰਾਂ ਨੇ ਅਵਤਾਰ ਸਿੰਘ ‘ਤੇ 9 ਦੇ ਕਰੀਬ ਗੋਲੀਆਂ ਚਲਾਈਆਂ। ਅਵਤਾਰ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਦੱਸ ਦੇਈਏ ਕਿ ਅਵਤਾਰ ਸਿੰਘ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਸਨ ਤੇ ਕੁਝ ਦਿਨ ਪਹਿਲਾਂ ਉਹ ਲੈਂਡ ਮਾਰਗੇਜ ਬੈਂਕ ਮੋਰਿੰਡਾ ਦੇ ਡਾਇਰੈਕਟਰ ਚੁਣੇ ਗਏ ਸਨ।
CM ਚੰਨੀ ਦੇ ਹਲਕੇ ‘ਚ ਸ਼ਰੇਆਮ ਕਾਂਗਰਸੀ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
