20 C
Amritsar
Friday, March 24, 2023

SGPC ਵੱਲੋਂ ਗੁਰਦੁਆਰਾ ਕਮੇਟੀਆਂ ਨੂੰ ਸਪੀਕਰਾਂ ਦੀ ਅਵਾਜ਼ ਸੀਮਤ ਰੱਖਣ ਦੀ ਅਪੀਲ

Must read

 

ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਰਿਹਾਇਸ਼ੀ ਇਲਾਕਿਆਂ ਵਿੱਚ ਸਪੀਕਰਾਂ ਦੀ ਅਵਾਜ਼ ਜ਼ਿਆਦਾ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਅਸਰ ਪੈਂਦੀ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਤੇ ਮਰੀਜ਼ਾਂ ਨੂੰ ਵੀ ਸਪੀਕਰਾਂ ਦੀ ਤੇਜ਼ ਅਵਾਜ਼ ਕਾਰਨ ਪ੍ਰੇਸ਼ਾਨੀ ਹੁੰਦੀ ਹੈ।

 
 
SGPC URGES GURDWARA MANAGEMENT COMMITTEES to use loud speakers in limited area
 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸਪੀਕਰਾਂ ਦੀ ਅਵਾਜ਼ ਗੁਰੂ-ਘਰਾਂ ਦੇ ਅੰਦਰ ਤਕ ਹੀ ਸੀਮਤ ਰੱਖਣ ਦੀ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਇਸ ਸਬੰਧੀ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਸਪੀਕਰਾਂ ਦੀ ਅਵਾਜ਼ ਨੂੰ ਗੁਰਦੁਆਰਾ ਸਾਹਿਬਾਨ ਦੀ ਹਦੂਦ ਤਕ ਹੀ ਰੱਖਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।

ਬਾਠ ਨੇ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਸਪੀਕਰਾਂ ਦੀ ਅਵਾਜ਼ ਜ਼ਿਆਦਾ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਅਸਰ ਪੈਂਦੀ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਤੇ ਮਰੀਜ਼ਾਂ ਨੂੰ ਵੀ ਸਪੀਕਰਾਂ ਦੀ ਤੇਜ਼ ਅਵਾਜ਼ ਕਾਰਨ ਪ੍ਰੇਸ਼ਾਨੀ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਅਮਲ ਕਰਦਿਆਂ ਸਪੀਕਰਾਂ ਦੀ ਅਵਾਜ਼ ਨੂੰ ਸੀਮਤ ਦਾਇਰੇ ਤੱਕ ਹੀ ਰੱਖਣ ਦੀ ਅਪੀਲ ਕੀਤੀ ਗਈ ਹੈ।

- Advertisement -spot_img

More articles

- Advertisement -spot_img

Latest article