More

    SGPC ਵੱਲੋਂ ਸ਼੍ਰੀ ਦਰਬਾਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ

    ਅੰਮ੍ਰਿਤਸਰ, 8 ਜਨਵਰੀ (ਗਗਨ) – ਦੇਸ਼ ਵਿਚ ਕੋਰੋਨਾ ਅਤੇ ਓਮੀਕ੍ਰੋਨ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਲਈ ਇਸੇ ਦੇ ਮੱਦੇਨਜ਼ਰ ਇਸ ਤੋਂ ਬਚਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਕਦਮ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੁਣ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਮਾਸਕ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ ਜਦਕਿ ਦਰਸ਼ਨੀ ਡਿਉਢੀ ਦੇ ਅੰਦਰ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਣ ਲਈ ਮਾਸਕ ਉਤਾਰ ਕੇ ਜਾਣਾ ਹੋਵੇਗਾ।

    ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਲਈ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਪ੍ਰਵੇਸ਼ ਮਾਰਗਾਂ ਦੀ ਸਫਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਸਿਰਫ ਪਰਿਕਰਮਾ ’ਚ ਮਾਸਕ ਲਗਾਉਣ ਅਤੇ ਸੈਨੀਟਾਈਜ਼ਰ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img