ਅੰਮ੍ਰਿਤਸਰ ਦੇ ਸਮੂਹ ਸਰਕਾਰੀ ਸਕੂਲਾਂ ‘ਚ ਲੱਗੇਗਾ ਕੱਲ ਨੂੰ ਲਾਇਬ੍ਰੇਰੀ ਲੰਗਰ

ਅੰਮ੍ਰਿਤਸਰ ਦੇ ਸਮੂਹ ਸਰਕਾਰੀ ਸਕੂਲਾਂ ‘ਚ ਲੱਗੇਗਾ ਕੱਲ ਨੂੰ ਲਾਇਬ੍ਰੇਰੀ ਲੰਗਰ

ਕੋਵਿਡ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੋੜਨਾ ਸਮੇਂ ਦੀ ਮੰਗ – ਸਿੱਖਿਆ ਅਧਿਕਾਰੀ

ਅੰਮ੍ਰਿਤਸਰ, 16 ਜੁਲਾਈ (ਗਗਨ) – ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਸੂਬਾ ਤੇ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਬੰਦ ਰਹੀਆਂ ਸਿੱਖਿਆ ਸੰਸਥਾਵਾਂ ਕਾਰਨ ਵਿਦਿਆਰਥੀਆਂ ਅਤੇ ਕਿਤਾਬਾਂ ਦੇ ਗੂੜੇ ਰਿਸ਼ਤੇ ਵਿੱਚ ਆਈ ਖੜੋਤ ਨੂੰ ਤੋੜਦਿਆਂ ਵਿਦਿਆਰਥੀਆਂ ਤੇ ਕਿਤਾਬਾਂੑ ਦੇ ਆਪਸੀ ਰਿਸ਼ਤੇ ਨੂੰ ਹੋਰ ਪੱਕਾ ਕਰਨ ਲਈ ਸਿੱਖਿਆ ਵਿਭਾਗ ਪੰਜਾਬ ਵਲੋਂ ਵੱਡੇ ਪੱਧਰ ਤੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਕੂਲ ਪੱਧਰ ਤੇ ਲਾਇਬ੍ਰੇਰੀ ਲੰਗਰ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਣ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਤੇ ਸੁਸੀਲ ਕੁਮਾਰ ਤੁੱਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਹਿੱਤ ਜ਼ਿਲ਼੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਸਕੂਲਾਂ ‘ਚ ਕੱਲ ਨੂੰ ਭਾਵ 17 ਜੁਲਾਈ ਨੂੰ ਲਾਇਬ੍ਰੇਰੀ ਲੰਗਰ ਲਗਾਇਆ ਜਾਵੇਗਾ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਗਾ ਪੰਜਾਬ ਵਲੋਂ ਕੀਤੀ ਜਾ ਰਹੀ ਨਿਵੇਕਲੀ ਪਹਿਲ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਿੱਖਿਆ ਸਾਹਿਤ ਪੰਜਾਬੀ ਭਾਸ਼ਾ ਦੇ ਨਾਲ ਨਾਲ ਹੋਰਨਾਂ ਭਾਸ਼ਾਵਾਂ ਨਾਲ ਜੋੜਨ ਵਾਸਤੇ ਲਾਇਬ੍ਰੇਰੀ ਲੰਗਰ ਲਗਾਉਣ ਦੀ ਪਹਿਲ ਕਦਮੀ ਕੀਤੀ ਜਾ ਰਹੀ ਹੈ।

ਸਿੱਖਿਆ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਲਾਇਬ੍ਰੇਰੀ ਲੰਗਰ ਲਗਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰਦਿਆਂ ਵਿਭਾਗੀ ਉਪਰਾਲੇ ਤਹਿਤ ਸ਼ੁਰੂ ਕੀਤੀ ਮੁਹਿੰਮ ਤਹਿਤ ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿੱਚ ਉਪਲਬਧ ਸਾਹਿਤ ਵਿਦਿਆਰਥੀਆਂ ਦੇ ਨਾਲ ਨਾਲ ਹਰੇਕ ਵਿਅਕਤੀ ਲਈ ਉਪਲਬਧ ਕਰਵਾਇਆ ਜਾਵੇਗਾ। ਜਿਸ ਨਾਲ ਇੰਨਾਂ ਕਿਤਾਬਾਂ ਵਿੱਚੋਂ ਵਿਦਿਆਰਥੀਆਂ ਦੇ ਨਾਲ ਨਾਲ ਪੜੇ ਲਿਖੇ ਸਮਾਜ ਤੇ ਆਮ ਨਾਗਰਿਕ ਭਰਪੂਰ ਜਾਣਕਾਰੀ ਹਾਸਲ ਕਰ ਸਕਦੇ ਹਨ। ਇਸ ਸਮੇਂ ਸਿੱਖਿਆ ਅਧਿਕਾਰੀਆਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਕਿਤਾਬੀ ਪਿਆਰ ਤੋਂ ਵਿਹੂਣੇ ਹੋਏ ਵਿਦਿਆਰਥੀਆਂ ਲਈ ਲਾਇਬ੍ਰੇਰੀ ਲੰਗਰ ਸਮੇਂ ਦੀ ਮੁੱਖ ਲੋੜ ਮਹਿਸੂਸ ਕੀਤੀ ਜਾ ਰਹੀ ਸੀ ਜਿਸਨੂੰ ਸਿੱਖਿਆ ਵਿਭਾਗ ਵਲੋਂ ਨਿਵੇਕਲੀ ਪਹਿਲ ਕਰਦਿਆਂ ਪੂਰਾ ਕੀਤਾ ਜਾ ਰਿਹਾ ਹੈ। ਇਸ ਸਮੇਂ ਉਨ੍ਹਾਂ ਸਮੂਹ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ ਵਿਭਾਗ ਵਲੋਂ ਕੀਤੀ ਜਾ ਰਹੀ ਇਸ ਪਹਿਲ ਦਾ ਲਾਭ ਉਠਾਉਂਦਿਆਂ ਆਪਣੇ ਗਿਆਨ ਵਿੱਚ ਵਾਧਾ ਕਰਨ। ਇਸ ਸਮੇਂ ਉਨਾਂ ਨਾਲ ਹਰਭਗਵੰਤ ਸਿੰਘ, ਸ਼੍ਰੀਮਤੀ ਰੇਖਾ ਮਹਾਜਨ (ਉੱਪ ਜ਼ਿਲ੍ਹਾ ਸਿੱਖਿਆ ਅਫਸਰ), ਮਨਪ੍ਰੀਤ ਕੌਰ ਜ਼ਿਲ਼੍ਹਾ ਕੋਆਰਡੀਨੇਟਰ, ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਾਮਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਜਸਕਰਨ ਸਿੰਘ ਜ਼ਿਲ੍ਹਾ ਐਮ.ਆਈ. ਐਸ. ਕੋਆਰਡੀਨੇਟਰ, ਕਰਨ ਸਿੰਘ ਸਹਾਇਕ ਕੋਆਰਡੀਨੇਟਰ ਐਮ.ਆਈ. ਐਸ. ਹਾਜਰ ਸਨ।

Bulandh-Awaaz

Website: