ਅੰਮ੍ਰਿਤਸਰ, 24 ਅਕਤੂਬਰ (ਗਗਨ) – ਮਾਨਯੋਗ ਡਾ: ਸੁਖਚੈਨ ਸਿੰਘ ਗਿੱਲ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ,ਸ਼ਹਿਰ ਅੰਮ੍ਰਿਤਸਰ, ਸ੍ਰੀ ਸਰਬਜੀਤ ਸਿੰਘ,ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ, ਉਤਰੀ, ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸਾ ਅਤੇ ਜੇਰ ਨਿਗਰਾਨੀ INSP ਗੁਰਮੀਤ ਸਿੰਘ, ਮੁੱਖ ਅਫਸਰ ਥਾਣਾ ਮਜੀਠਾ ਰੋਡ, ਅੰਮ੍ਰਿਤਸਰ ਵੱਲੋ ਚਲਾਈ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਕਾਰਵਾਈ ਕਰਦਿਆ, ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ASI ਗੁਰਜੀਤ ਸਿੰਘ ਇੰਚਾਰਜ ਚੌਕੀ ਫੈਜਪੁਰਾ ਅੰਮ੍ਰਿਤਸਰ ਨੇ ਸਮੇਤ ਪੁਲਿਸ ਪਾਰਟੀ ਦੋਸ਼ੀ ਰਕੇਸ਼ ਸ਼ਰਮਾ ਉਰਫ ਕੇਸ਼ੀ ਨੇ ਉਕਤ ਨੂੰ ਕਾਬੂ ਕਰਕੇ ਉਸ ਪਾਸੋ 50 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ।ਜੋ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਅੱਗੇ ਹੋਰ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।