ਪਾਇਲ, 24 ਜੁਲਾਈ (ਲਖਵਿੰਦਰ ਸਿੰਘ ਲਾਲੀ) – ਪੰਜਾਬ ਪ੍ਦੇਸ ਕਾਂਗਰਸ ਦੇ ਪ੍ਰਧਾਨ ਵਜੋਂ ਨਵਜੋਤ ਸਿੰਘ ਸਿੱਧੂ ਦੀ ਨਿਯੁਕਤੀ ਨਾਲ ਪੰਜਾਬ ਅੰਦਰ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ।ਇਹ ਪ੍ਰਗਟਾਵਾ ਨਵ-ਨਿਯੁਕਤ ਸਿੱਧੂ ਦੀ ਤਾਜਪੋਸ਼ੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਆਲ ਇੰਡੀਆਂ ਰਾਹੁਲ ਗਾਂਧੀ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਮੁਕੰਦ ਸਿੰਘ ਸਿਰਥਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਜ਼ਮੀਨ ਨਾਲ ਜੁੜੇ ਹੋਏ ਨੇਤਾ ਹਨ ਤੇ ਨੌਜਵਾਨਾਂ ਦੀ ਪਹਿਲੀ ਪਸੰਦ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸੀ ਵਰਕਰਾਂ ਨੂੰ ਪੂਰੀ ਆਸ ਹੈ ਕਿ ਨਵ-ਨਿਯੁਕਤ ਪ੍ਧਾਨ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਗੇ। ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਪੀ.ਏ ਹਲਕਾ ਵਿਧਾਇਕ ਪਾਇਲ, ਕੁਲਵਿੰਦਰ ਸਿੰਘ ਪ੍ਰਧਾਨ ਆਲ ਇੰਡੀਆ ਰਾਹੁਲ ਗਾਂਧੀ ਕਾਂਗਰਸ ਕਮੇਟੀ ਪੰਜਾਬ, ਗੁਰਪ੍ਰੀਤ ਸਿੰਘ ਚੋਪੜਾ ਸੈਕਟਰੀ ਪੰਜਾਬ ਕਾਂਗਰਸ ਸੇਵਾ ਦਲ, ਅਮਰਿੰਦਰ ਸਿੰਘ, ਸ਼ਮਸ਼ੇਰ ਸਿੰਘ ਤੇ ਹੋਰ ਕਾਂਗਰਸੀ ਵਰਕਰ ਮੌਜੂਦ ਸਨ।