ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਸੀਸੀਯੂ) ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਸੀਸੀਯੂ) ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਯਾਦ ਰਹੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ‘ਤੇ ਭਾਰਤੀ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰ ਦਿੱਤਾ ਸੀ। ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਸਪੈਸ਼ਲ ਇਨਵੈਸਟੀਗੇਟਿਵ ਟੀਮ (ਸਿੱਟ) ਤੋਂ ਵੀ ਲਾਂਭੇ ਕਰ ਦਿੱਤਾ।
replica Rolex watches,Rolex replica,replica Breitling.
ਉਧਰ, ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਅੱਜ ਕੁੰਵਰ ਵਿਜੈ ਪ੍ਰਤਾਪ ਸਿੰਘ (ਆਈਪੀਐਸ) ਦੀ ਸਿੱਟ ਵਿੱਚ ਤੁਰੰਤ ਬਹਾਲੀ ਮੰਗੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਲੰਘ ਗਈਆਂ ਹਨ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਤੌਰ ਸਿੱਟ ਮੈਂਬਰ ਤੁਰੰਤ ਬਹਾਲੀ ਕਰਨ।
ਭਗਵੰਤ ਮਾਨ ਨੇ ਕਿਹਾ ਕਿ ਕਿੰਨੇ ਅਫ਼ਸੋਸ ਦੀ ਗੱਲ ਹੈ ਕਿ ਕੈਪਟਨ ਸਰਕਾਰ ਬਣੀ ਨੂੰ ਢਾਈ ਸਾਲ ਟੱਪ ਚੁੱਕੇ ਹਨ, ਪਰ ਬੇਅਦਬੀ ਕਰਨ ਕਰਾਉਣ ਤੇ ਨਿਰਦੋਸ਼ ਨੌਜਵਾਨਾਂ ਨੂੰ ਗੋਲੀਆਂ ਨਾਲ ਭੁੰਨ੍ਹਣ ਵਾਲੇ ਅਜੇ ਵੀ ਖੁੱਲ੍ਹੇ ਘੁੰਮ ਰਹੇ ਹਨ।
You must be logged in to post a comment