ਚੰਡੀਗੜ੍ਹ, 2 ਅਕਤੂਬਰ (ਬੁਲੰਦ ਆਵਾਜ ਬਿਊਰੋ) – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 1 ਜਨਵਰੀ 2004 ਤੋਂ ਬਾਅਦ ਨਿਯੁਕਤ ਸਰਕਾਰੀ ਕਰਮਚਾਰੀਆਂ ਲਈ ਪਰਿਵਾਰਕ ਪੈਨਸ਼ਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਰੇਲਵੇ ਟਰੈਕਾਂ ‘ਤੇ ਧਰਨਿਆਂ ਦੌਰਾਨ ਆਰਪੀਐੱਫ ਦੁਆਰਾ ਕਿਸਾਨਾਂ ’ਤੇ ਦਰਜ ਕੀਤੇ ਕੇਸ ਵਾਪਸ ਲੈਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਸ ਹੁਕਮ ਨੂੰ ਤੁਰੰਤ ਲਾਗੂ ਕਰਨ ਲਈ ਆਰਪੀਐੱਫ ਦੇ ਚੇਅਰਮੈਨ ਨੂੰ ਲਿਖਿਆ ਹੈ। ਮੁੱਖ ਮੰਤਰੀ ਨੇ ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਦੀ ਆਮਦਨੀ ਦੀ ਹੱਦ ਨੂੰ ਵੀ ਹਟਾ ਦਿੱਤਾ, ਜਿਨ੍ਹਾਂ ਨੇ ਕੋਵਿਡ ਦੌਰਾਨ ਦੋਵਾਂ ਮਾਪਿਆਂ ਨੂੰ ਗੁਆ ਦਿੱਤਾ ਹੈ।