ਪੰਜਾਬ ਸਰਕਾਰ ਨੇ 1 ਜੁਲਾਈ ਤੋਂ 31 ਜੁਲਾਈ ਤੱਕ ਪੜਾਅ ਵਾਰ ਢੰਗ ਨਾਲ ਤਾਲਾਬੰਦੀ ਖੋਲ੍ਹਣ ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼

ਪੰਜਾਬ ਸਰਕਾਰ ਨੇ 1 ਜੁਲਾਈ ਤੋਂ 31 ਜੁਲਾਈ ਤੱਕ ਪੜਾਅ ਵਾਰ ਢੰਗ ਨਾਲ ਤਾਲਾਬੰਦੀ ਖੋਲ੍ਹਣ ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼

ਪੰਜਾਬ ਸਰਕਾਰ ਨੇ ਅੱਜ 01.07.2020 ਤੋਂ 30.07.2020 ਤੱਕ ‘ਅਨਲੌਕ 2’ ਨੂੰ ਖੋਲ੍ਹਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ  ਬੁਲਾਰੇ ਨੇ ਦੱਸਿਆ  ਕਿ ਇਨ੍ਹਾਂ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਸਰਕਾਰ ਨੇ ਜਿ਼ਲ੍ਹਾ ਅਧਿਕਾਰੀਆਂ ਨੂੰ ਲੋੜ ਪੈਣ ’ਤੇ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਅਜਿਹੀਆਂ ਪਾਬੰਦੀਆਂ ਲਗਾਉਣ ਦੀ ਆਗਿਆ ਦੇ ਦਿੱਤੀ ਹੈ। ਹਾਲਾਂਕਿ, ਗੁਆਂਢੀ ਦੇਸ਼ਾਂ ਨਾਲ ਸੰਧੀਆਂ ਦੇ ਤਹਿਤ ਸਰਹੱਦੀ ਵਪਾਰ ’ਚ ਸ਼ਾਮਲ ਵਿਅਕਤੀਆਂ ਅਤੇ ਚੀਜ਼ਾਂ ਦੀ ਅੰਤਰ-ਰਾਜ ਅਤੇ ਸੂਬੇ ਅੰਦਰਲੀ ਆਵਾਜਾਈ `ਤੇ ਕੋਈ ਪਾਬੰਦੀ ਨਹੀਂ ਹੋਵੇਗੀ।ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਲਈ ਕਿਸੇ ਵੱਖਰੀ ਆਗਿਆ / ਪ੍ਰਵਾਨਗੀ / ਈ-ਪਰਮਿਟ ਦੀ ਲੋੜ ਨਹੀਂ ਪਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸਕੂਲ, ਕਾਲਜ, ਵਿਦਿਅਕ ਅਤੇ ਕੋਚਿੰਗ ਸੰਸਥਾਵਾਂ 31 ਜੁਲਾਈ 2020 ਤੱਕ ਬੰਦ ਰਹਿਣਗੀਆਂ। ਆਨਲਾਈਨ / ਡਿਸਟੈਂਸ ਲਰਨਿੰਗ ਦੀ ਆਗਿਆ ਨੂੰ ਹੋਰ ਉਤਸ਼ਾਹਤ ਕੀਤਾ ਜਾਵੇਗਾ। ਕੇਂਦਰ ਅਤੇ ਰਾਜ ਸਰਕਾਰਾਂ ਦੇ ਸਿਖਲਾਈ ਅਦਾਰਿਆਂ ਨੂੰ 15 ਜੁਲਾਈ ਤੋਂ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ ਜਿਸ ਲਈ ਭਾਰਤ ਸਰਕਾਰ ਦੇ ਅਮਲੇ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਦੁਆਰਾ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀ) ਜਾਰੀ ਕੀਤੀਆਂ ਜਾਣਗੀਆਂ।

Bulandh-Awaaz

Website: